ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੀ ਔਰਤ ਸਮੇਤ 3 ਸਮੱਗਲਰ ਕਾਬੂ

10/29/2020 4:30:32 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਜ਼ਿਲ੍ਹਾ ਪੁਲਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਸਮੇਤ ਤਿੰਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਹ ਮਾਮਲੇ ਥਾਣਾ ਸਿਟੀ ਅਤੇ ਥਾਣਾ ਲੱਖੇਵਾਲੀ ਵਿਖੇ ਦਰਜ ਹੋਏ ਹਨ। ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬੂੜਾ ਗੁੱਜਰ ਰੋਡ ਦੀ ਰਹਿਣ ਵਾਲੀ ਗੋਲਾਂ ਕੌਰ ਪਤਨੀ ਅਮਰੀਕ ਸਿੰਘ ਆਪਣੇ ਘਰ ਅੰਦਰ ਨਾਜਾਇਜ਼ ਸ਼ਰਾਬ ਬਣਾ ਰਹੀ ਹੈ, ਜਿਸ ਦੇ ਘਰ ਰੇਡ ਕਰਨ 'ਤੇ ਪੁਲਸ ਨੇ ਗੋਲਾਂ ਕੌਰ ਨੂੰ ਘਰ 'ਚ ਪਈਆਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਜੈਤੋ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ, ਇਕ ਨੌਜਵਾਨ ਦੀ ਮੌਤ ਤੇ ਇਕ ਜ਼ਖ਼ਮੀ

ਇਸੇ ਤਰ੍ਹਾਂ ਦੂਜੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣੇ ਦੇ ਏ. ਐੱਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸੁਰਗਾਪੁਰੀ ਬਸਤੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਲੱਖੇਵਾਲੀ ਪੁਲਸ ਟੀਮ ਨੇ ਇਕ ਵਿਅਕਤੀ ਨੂੰ 36 ਦੇ ਕਰੀਬ ਸ਼ਰਾਬ ਬੋਤਲਾਂ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਰਾਮਗੜ੍ਹ ਚੂੰਘਾਂ ਦਾ ਨਿਵਾਸੀ ਜੀਵਨ ਸਿੰਘ ਪੁੱਤਰ ਸਿਆਣਾ ਸਿੰਘ ਬਾਹਰੋਂ ਸ਼ਰਾਬ ਲਿਆ ਕੇ ਅੱਗੇ ਵੇਚਣ ਦਾ ਕੰਮ ਕਰਦਾ ਹੈ, ਜਿਸਦੇ ਟਿਕਾਣੇ 'ਤੇ ਰੇਡ ਕਰਕੇ ਪੁਲਸ ਨੇ ਉਸਨੂੰ 36 ਦੇ ਕਰੀਬ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਫੜ੍ਹ ਲਿਆ ਹੈ। ਉਕਤ ਸਾਰੇ ਮਾਮਲਿਆਂ 'ਚ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ਼ਹਿਰ ਦੇ ਤਿੰਨ ਵੱਡੇ ਹਸਪਤਾਲ ਦੀ ਲਾਪਰਵਾਹੀ ਕਾਰਨ ਲੜਕੀ ਦੀ ਮੌਤ


Anuradha

Content Editor

Related News