ਲੱਖਾਂ ਰੁਪਏ ਦੀ ਅਫ਼ੀਮ ਸਮੇਤ 3 ਸਮੱਗਲਰ ਗ੍ਰਿਫ਼ਤਾਰ

Friday, Sep 13, 2024 - 05:46 PM (IST)

ਲੱਖਾਂ ਰੁਪਏ ਦੀ ਅਫ਼ੀਮ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਮੋਗਾ (ਆਜ਼ਾਦ)-ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਮੋਗਾ ਨੇ ਲੱਖਾਂ ਰੁਪਏ ਦੀ ਅਫ਼ੀਮ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਅੰਕੁਰ ਗੁਪਤਾ ਨੇ ਦੱਸਿਆ ਕਿ ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਵਿਚ ਥਾਣੇਦਾਰ ਭਲਵਿੰਦਰ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਚੰਨੂੰਵਾਲਾ ਨਹਿਰ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਕਾਰ ਸਵਾਰ ਸਹਿਜਪਾਲ ਸਿੰਘ, ਕੋਰ ਸਿੰਘ ਕੋਰਾ ਦੋਨੋਂ ਨਿਵਾਸੀ ਪਿੰਡ ਲਧਾਈਕੇ ਅਤੇ ਗੁਰਜੰਟ ਸਿੰਘ ਜੰਟਾ ਨਿਵਾਸੀ ਬਰਨਾਲਾ ਨੂੰ ਰੋਕਿਆ।

ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ, ਜਿਸ ਦੀ ਕੀਮਤ 3 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਥਾਣੇਦਾਰ ਭਲਵਿੰਦਰ ਸਿੰਘ ਨੇ ਕਿਹਾ ਕਿ ਕਥਿਤ ਸਮੱਗਲਰਾਂ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੀ. ਆਈ. ਏ. ਇੰਚਾਰਜ ਦਲਜੀਤ ਸਿੰਘ ਨੇ ਕਿਹਾ ਕਿ ਉਹ ਇਹ ਜਾਨਣ ਦਾ ਯਤਨ ਕਰ ਰਹੇ ਹਨ ਕਿ ਉਕਤ ਅਫ਼ੀਮ ਕਿੱਥੋਂ ਲੈ ਕੇ ਆਏ ਸੀ ਅਤੇ ਕਿਥੇ ਸਪਲਾਈ ਕਰਨ ਲਈ ਜਾ ਰਹੇ ਸੀ।

ਇਹ ਵੀ ਪੜ੍ਹੋ- ਚੰਡੀਗੜ੍ਹ ਬਲਾਸਟ ਮਾਮਲੇ 'ਤੇ ਅੱਤਵਾਦੀ ਗੁਰਪਤਵੰਤ ਪੰਨੂੰ ਦੀ CM ਮਾਨ ਤੇ ਪੰਜਾਬ ਪੁਲਸ ਨੂੰ ਧਮਕੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News