ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ

Sunday, Dec 25, 2022 - 10:51 AM (IST)

ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ

ਚੌਕੀਮਾਨ (ਗਗਨਦੀਪ)- ਬੀਤੀ ਰਾਤ ਚੌਕੀਮਾਨ ਨੇੜੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ 2 ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ 3 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ਗਏ। ਇਸ ਦਰਦਨਾਕ ਹਾਦਸੇ ’ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰਾਂ ਨੂੰ ਚੌਕੀਮਾਨ ਪੁਲਸ ਚੌਕੀ ਨੇ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖ਼ਲ ਕਰਵਾਇਆ। ਇਸ ਘਟਨਾ ਦਾ ਕਾਰਨ ਅੱਧੀ ਰਾਤ ਨੂੰ ਪਈ ਧੁੰਦ ’ਚ ਇਕ ਮੋਟਰਸਾਈਕਲ ਦਾ ਗ਼ਲਤ ਸਾਈਡ ਨੂੰ ਹੋ ਜਾਣਾ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਦੇਸ਼ਾਂ-ਵਿਦੇਸ਼ਾਂ ਤੋਂ ਹਰੀਕੇ ਵੈੱਟਲੈਂਡ ਪੁੱਜੇ 50 ਹਜ਼ਾਰ ਤੋਂ ਵੱਧ ਪੰਛੀ, ਵੇਖਣ ਵਾਲਿਆਂ ਦੀਆਂ ਲੱਗ ਰਹੀਆਂ ਰੌਣਕਾਂ

ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀਮਾਨ ਸੀ. ਟੀ. ਯੂਨੀਵਰਸਿਟੀ ਸਾਹਮਣੇ ਰਾਇਲ ਚਿਕਨ ਰੈਸਟੋਰੈਂਟ ’ਤੇ ਕੰਮ ਕਰਦੇ ਪਿੰਡ ਵਿਰਕ ਵਾਸੀ ਸਾਜਨ ਪਾਸਵਾਨ ਪੁੱਤਰ ਅਸ਼ੋਕ ਭਾਸ਼ਾਵਾ ਤੇ ਉਸਦਾ ਸਾਥੀ ਲਛਮਣ ਸਿੰਘ ਪੁੱਤਰ ਹਰੀ ਦਾਸ ਆਪਣੇ ਮੋਟਰਸਾਈਕਲ ’ਤੇ ਰਾਤ 12 ਵਜੇ ਦੇ ਕਰੀਬ ਘਰ ਜਾਣ ਲਈ ਰਵਾਨਾ ਹੋਏ। ਜਿਵੇਂ ਹੀ ਉਹ ਸਿੱਧਵਾਂ ਖੁਰਦ ਕਾਲਜ ਕੱਟ ਤੋਂ ਮੁੜਨ ਲੱਗੇ ਤਾਂ ਸਾਹਮਣਿਓਂ ਆ ਰਹੇ ਇਕ ਹੋਰ ਮੋਟਰਸਾਈਕਲ, ਜਿਸ ਨੂੰ ਸੂਰਜ ਸਿੰਘ ਪੁੱਤਰ ਸਰਬਜੀਤ ਸਿੰਘ ਚਲਾ ਰਿਹਾ ਸੀ ਅਤੇ ਉਸਦੇ ਨਾਲ ਪ੍ਰਗਟ ਸਿੰਘ ਪੁੱਤਰ ਜਸਵੀਰ ਸਿੰਘ ਤੇ ਸੁਖਦੀਪ ਸਿੰਘ ਪੁੱਤਰ ਲਖਵੀਰ ਸਿੰਘ ਢਿੱਲੋਂ ਵਾਸੀ ਸਵਾਰ ਸਨ, ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਖੂਨ ਨਾਲ ਲੱਥਪੱਥ ਨੌਜਵਾਨ ਸੜਕ ’ਤੇ ਦੂਰ-ਦੂਰ ਜਾ ਡਿੱਗੇ ਤੇ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜਖ਼ਮੀ ਹੋ ਗਏ। ਦੋਵੇਂ ਮੋਟਰਸਾਈਕਲ ਵੀ ਚਕਨਾਚੂਰ ਹੋ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News