ਨਾਜਾਇਜ਼ ਅਸਲੇ ਸਣੇ 3 ਨੌਜਵਾਨ ਕਾਬੂ, ਵਿਦੇਸ਼ੀ ਗੈਂਗਸਟਰਾਂ ਨਾਲ ਜੁੜੇ ਤਾਰ

Monday, Jun 08, 2026 - 07:48 PM (IST)

ਨਾਜਾਇਜ਼ ਅਸਲੇ ਸਣੇ 3 ਨੌਜਵਾਨ ਕਾਬੂ, ਵਿਦੇਸ਼ੀ ਗੈਂਗਸਟਰਾਂ ਨਾਲ ਜੁੜੇ ਤਾਰ

ਸਰਹਿੰਦ (ਬਿਪਿਨ ਭਾਰਦਵਾਜ) : ਸੀ.ਆਈ.ਏ. ਸਟਾਫ਼ ਸਰਹਿੰਦ ਦੀ ਟੀਮ ਨੇ ਨਾਜਾਇਜ਼ ਅਸਲੇ ਅਤੇ ਜ਼ਿੰਦਾ ਰੌਂਦ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਇਨਵੈਸਟੀਗੇਸ਼ਨ) ਜਸਕੀਰਤ ਸਿੰਘ ਅਹੀਰ ਨੇ ਦੱਸਿਆ ਕਿ ਪੁਲਸ ਟੀਮ ਨੂੰ ਮੁਖ਼ਬਰ ਖ਼ਾਸ ਨੇ ਪੁਖ਼ਤਾ ਇਤਲਾਹ ਦਿੱਤੀ ਸੀ ਕਿ ਉਕਤ ਮੁਲਜ਼ਮ, ਜੋ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਕੰਮ ਕਰਦੇ ਹਨ, ਇਲਾਕੇ ਵਿੱਚ ਨਾਜਾਇਜ਼ ਹਥਿਆਰ ਅਤੇ ਨਸ਼ੇ ਦੀ ਸਪਲਾਈ ਕਰਨ ਦੀ ਫਿਰਾਕ ਵਿੱਚ ਹਨ। 

ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਦਬੋਚ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਮਹਿਤਾਬਗੜ੍ਹ, ਰੂਪਨ ਸਿੰਘ ਵਾਸੀ ਤਿੰਬਰਪੁਰ ਅਤੇ ਗੁਰਜੰਟ ਸਿੰਘ ਵਾਸੀ ਚੂਨੀ ਕਲਾਂ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ (.315 ਬੋਰ), 5 ਜਿੰਦਾ ਰੌਂਦ (.315 ਬੋਰ) ਤੇ 5 ਜਿੰਦਾ ਰੌਂਦ (.30 ਬੋਰ) ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਇਹ ਤਿੰਨੋਂ ਨੌਜਵਾਨ ਬਾਹਰਲੇ ਮੁਲਕਾਂ ਵਿੱਚ ਬੈਠੇ ਨਾਮੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਸ ਮੁਤਾਬਕ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਬਾਕੀ ਸਾਥੀਆਂ ਅਤੇ ਨੈੱਟਵਰਕ ਬਾਰੇ ਹੋਰ ਵੀ ਅਹਿਮ ਖ਼ੁਲਾਸੇ ਕੀਤੇ ਜਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News