ਮੋਬਾਈਲ ਚੋਰੀ ਕਰਨ ਵਾਲੇ 3 ਨੌਜਵਾਨ ਗ੍ਰਿਫ਼ਤਾਰ, 10 ਮੋਬਾਈਲ ਬਰਾਮਦ

04/12/2024 2:16:52 PM

ਅਬੋਹਰ (ਸੁਨੀਲ) - ਸਿਟੀ ਥਾਣਾ ਨੰ. 2 ਦੀ ਪੁਲਸ ਨੇ ਮੋਬਾਈਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਫੜੇ ਗਏ ਚੋਰਾਂ ਕੋਲੋਂ 10 ਚੋਰੀ ਦੇ ਫੋਨ ਬਰਾਮਦ ਹੋਏ ਹਨ। ਫੜੇ ਗਏ ਚੋਰਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਨਗਰ ਥਾਣਾ ਨੰਬਰ 2 ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਬੀਤੀ ਸ਼ਾਮ ਮਹਾਰਾਣਾ ਪ੍ਰਤਾਪ ਚੌਕ ਨੇੜੇ ਗਸ਼ਤ ਕਰ ਰਹੇ ਸਨ। ਇਸ ਮੌਰਾਨ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਤਿੰਨ ਨੌਜਵਾਨ ਜਿਹੜੇ ਕਿ ਮੋਬਾਈਲ ਅਤੇ ਹੋਰ ਚੋਰੀਆਂ ਕਰਦੇ ਹਨ, ਉਹ ਅਜੇ ਵੀ ਕੰਧਵਾਲਾ ਰੋਡ ਨਹਿਰ ਕੋਲ ਚੋਰੀ ਕਰਨ ਦੀ ਨੀਅਤ ਨਾਲ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪਾ ਮਾਰ ਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਪੁਲਸ ਨੇ ਜਦੋਂ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚੋਰੀ ਦੇ 10 ਮੋਬਾਈਲ ਫ਼ੋਨ ਬਰਾਮਦ ਹੋਏ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਹੋਇਆ। ਉਕਤ ਚੀਜ਼ਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਧਰਮਵੀਰ ਪੁੱਤਰ ਕੁਲਵਿੰਦਰ ਸਿੰਘ ਵਾਸੀ ਬੁਰਜ ਮੁਹਾਰ, ਗੁਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰੋਹੜੀਆਂਵਾਲੀ ਅਤੇ ਰਾਜਵੀਰ ਪੁੱਤਰ ਮਨਜੀਤ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਵਜੋਂ ਹੋਈ ਹੈ। ਪੁਲਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News