ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਪਾਜ਼ੇਟਿਵ

10/25/2020 3:16:20 AM

ਪਟਿਆਲਾ, (ਪਰਮੀਤ)- ਸ਼ਨੀਵਾਰ ਜ਼ਿਲੇ ’ਚ 30 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ 850 ਰਿਪੋਰਟਾਂ ’ਚੋਂ 30 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਹੁਣ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 12,615 ਹੋ ਗਈ ਹੈ।

ਮਿਸ਼ਨ ਫਤਿਹ ਤਹਿਤ ਅੱਜ 15 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 11,942 ਹੋ ਗਈ ਹੈ। ਅੱਜ 2 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੋ ਗਈ ਹੈ। ਜ਼ਿਲੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 299 ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਅੱਜ ਵੀ ਵੱਖ-ਵੱਖ ਥਾਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1050 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

Bharat Thapa

This news is Content Editor Bharat Thapa