315 ਬੋਰ ਦੇਸੀ ਪਿਸਤੌਲ ਅਤੇ ਮੋਟਰਸਾਈਕਲ ਸਣੇ 2 ਕਾਬੂ

09/13/2019 8:54:58 PM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਜ਼ਿਲਾ ਸੰਗਰੂਰ ਪੁਲਸ ਨੇ ਇਕ ਲਡ਼ਕੇ ਅਤੇ ਲੜਕੀ ਨੂੰ 315 ਬੋਰ ਦੇਸੀ ਪਿਸਤੌਲ ਸਮੇਤ ਮੋਟਰਸਾਈਕਲ ਬਿਨਾਂ ਨੰਬਰੀ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਬਾਹੱਦ ਮਹਿਲਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੀਰ ਬਹਾਦਰ ਸਿੰਘ ਉਰਫ ਕਾਲਾ ਵਾਸੀ ਭਾਠੂਆ ਅਤੇ ਸੰਗੀਤਾ ਉਰਫ ਸੰਤੋਸ਼ ਵਾਸੀ ਖੇਡ਼ੀ ਕਲਾਂ ਫਰੀਦਾਬਾਦ ਹਰਿਆਣਾ ਨਾਜਾਇਜ਼ ਪਿਸਤੌਲ ਦੇਸੀ 315 ਬੋਰ, ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਹਨ। ਪੁਲਸ ਨੇ ਮੁਖਬਰੀ ਦੇ ਆਧਾਰ ’ਤੇ ਇਨ੍ਹਾਂ ਦੋਵਾਂ ਨੂੰ ਘਰਾਟ ਸਾਈਡ ਤੋਂ ਨਾਜਾਇਜ਼ ਅਸਲੇ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ।


Bharat Thapa

Content Editor

Related News