32 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

01/16/2020 7:59:10 PM

ਖੰਨਾ, (ਸੁਖਵਿੰਦਰ ਕੌਰ)- ਅੱਜ ਇੱਥੇ ਪੁਲਸ ਜ਼ਿਲਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਜ਼ਿਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਐੱਸ. ਪੀ. (ਆਈ.) ਜਗਵਿੰਦਰ ਸਿੰਘ ਚੀਮਾ ਅਤੇ ਡੀ. ਐੱਸ. ਪੀ. (ਆਈ) ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ. ਆਈ. ਏ. ਸਟਾਫ ਖੰਨਾ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸਮੇਤ ਪੁਲਸ ਪਾਰਟੀ ਵੱਲੋਂ ਜੀ. ਟੀ. ਰੋਡ ਭੱਟੀਆਂ ਸਥਿਤ ਗ੍ਰੀਨਲੈਂਡ ਹੋਟਲ ਦੇ ਨਜ਼ਦੀਕ ਵਿਸ਼ੇਸ਼ ਨਾਕੇਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਦੌਰਾਨ ਮੰਡੀ ਗੋਬਿੰਦਗਡ਼੍ਹ ਸਾਈਡ ਤੋਂ ਸਰਵਿਸ ਲੇਨ ’ਤੇ ਆਉਂਦੀ ਸਿਲਵਰ ਰੰਗ ਦੀ ਸਕੌਡਾ ਕਾਰ (ਓਕਟਿਵਾ) ਨੂੰ ਰੋਕਿਆ ਤਾਂ ਕਾਰ ਚਾਲਕ ਨੇ ਆਪਣਾ ਨਾਂ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਿਸ਼ਵਕਰਮਾ ਵਰਕਸ਼ਾਪ ਸ਼ਿਵਾਲਿਕ ਇਨਕਲੇਵ ਪਿੰਡ ਭਾਬਤ ਨੇਡ਼ੇ ਢਿੱਲੋਂ ਫਾਰਮ ਜ਼ੀਰਕਪੁਰ (ਮੋਹਾਲੀ) ਦੱਸਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸਦੇ ਪੈਂਟ ਦੀ ਖੱਬੀ ਡੱਬ ’ਚੋਂ ਇਕ ਨਾਜਾਇਜ਼ 32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਰੌਂਦ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਕਾਬੂ ਕਰ ਕੇ ਥਾਣਾ ਸਿਟੀ ਖੰਨਾ 2 ਦੀ ਪੁਲਸ ਵੱਲੋਂ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Bharat Thapa

Content Editor

Related News