ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਦੇ 966 ਕੈਦੀਆਂ 'ਚੋਂ 340 ਕੈਂਦੀਆਂ ਦਾ ਡੋਪ ਟੈਸਟ ਆਇਆ ਪਾਜ਼ੇਟਿਵ

07/27/2022 2:06:10 PM

ਸੰਗਰੂਰ : ਪੰਜਾਬ ਦੇ ਹਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਦੇ ਡੋਪ ਟੈਸਟ ਕਰਵਾਏ ਜਾ ਰਹੀ ਹਨ। ਜਿਸ ਦੇ ਮੱਦੇਨਜ਼ਰ 23 ਜੁਲਾਈ ਨੂੰ ਵਿਭਾਗ ਵੱਲੋਂ ਸੰਗਰੂਰ ਦੀ ਜ਼ਿਲ਼੍ਹਾ ਜੇਲ੍ਹ ਦੇ 966 ਕੈਦੀਆਂ ਦਾ ਡੋਪ ਟੈਸਟ ਕੀਤੇ ਗਏ ਸਨ। ਇਹ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਵੱਲੋਂ ਬਣਾਈ ਟੀਮ ਦੀ ਦੇਖ-ਰੇਖ 'ਚ ਕੀਤੇ ਗਏ ਹਨ। ਜਾਣਕਾਰੀ ਮੁਤਾਬਕ 966 ਕੈਦੀਆਂ ਵਿੱਚੋਂ 340 ਕੈਦੀਆਂ ਦੇ ਡੋਪ ਟੈਸਟ ਪਾਜ਼ੇਟਿਵ ਪਾਏ ਗਏ ਹਨ। 966 ਕੈਦੀਆਂ ਵਿੱਚੋਂ ਹਰ ਤੀਸਰਾ ਕੈਦੀ ਕਿਸੇ ਨਾ ਕਿਸੇ ਨਸ਼ੇ ਦਾ ਆਦੀ ਹੈ। 

ਇਹ ਵੀ ਪੜ੍ਹੋ- ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਦੇ 966 ਕੈਦੀਆਂ 'ਚੋਂ 340 ਕੈਂਦੀਆਂ ਦਾ ਡੌਪ ਟੈਸਟ ਆਇਆ ਪਾਜ਼ੇਟਿਵ

ਸੰਗਰੂਰ ਦੇ ਐੱਸ.ਐੱਮ.ਓ. ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਕਿ ਸਾਨੂੰ ਜ਼ਿਲ੍ਹਾ ਸੰਗਰੂਰ ਦੀ ਸਿਵਲ ਸਰਜਨ ਮੈਡਮ ਪਰਮਿੰਦਰ ਕੌਰ ਵੱਲੋਂ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਜ਼ਿਲ੍ਹਾ ਜੇਲ੍ਹ ਵਿੱਚ 966 ਕੈਦੀਆਂ ਦਾ ਡੋਪ ਟੈਸਟ ਕਰਵਾਉਣ ਲਈ ਟੀਮ ਗਠਿਤ ਕੀਤੀ ਗਈ ਹੈ। ਉਸ ਟੀਮ ਨੂੰ ਤਿਆਰ ਕਰਕੇ 23 ਜੁਲਾਈ ਨੂੰ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ, ਜਿਸ ਵਿੱਚ 966 ਕੈਦੀਆਂ ਦੇ ਡੋਪ ਟੈਸਟ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 340 ਕੈਦੀ ਦੋ ਟੈਸਟਾਂ ਵਿੱਚ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਮੁੱਖ ਟੀਚਾ ਇਹ ਹੈ ਕਿ ਨਸ਼ੇ ਨਾਲ ਸਬੰਧਿਤ ਕੈਦੀਆਂ ਦੀ ਪਛਾਣ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ ਅਤੇ ਸੂਬੇ 'ਚ ਨਸ਼ੇ 'ਤੇ ਕਾਬੂ ਪਾ ਕੇ ਇਸ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Simran Bhutto

Content Editor

Related News