ਕੁੱਟਮਾਰ ਕਰਕੇ ਖੋਹੀ 35 ਹਜ਼ਾਰ ਦੀ ਨਕਦੀ, 4 ਖ਼ਿਲਾਫ਼ ਪਰਚਾ ਦਰਜ

Friday, Sep 13, 2024 - 06:00 PM (IST)

ਜਲਾਲਾਬਾਦ (ਬਜਾਜ, ਬੰਟੀ)–ਥਾਣਾ ਵੈਰੋਕੇ ਦੀ ਪੁਲਸ ਵੱਲੋਂ ਪਿੰਡ ਕਾਠਗੜ੍ਹ ਦੇ ਕੋਲ ਇਕ ਵਿਅਕਤੀ ਦੀ ਕੁੱਟਮਾਰ ਕਰਕੇ 35 ਹਜ਼ਾਰ ਰੁਪਏ ਦੀ ਨਕਦੀ ਖੋਹਣ ਦੇ ਦੋਸ਼ ’ਚ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁੱਦਈ ਗੁਰਚਰਨ ਸਿੰਘ ਉਰਫ਼ ਚੰਨਾ ਪੁੱਤਰ ਹਾਕਮ ਸਿੰਘ ਵਾਸੀ ਕਾਠਗੜ੍ਹ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮੰਡੀ ਅਮੀਨ ਗੰਜ ਉਰਫ਼ ਰੋੜਾਵਾਲੀ ਵਿਖੇ ਚੰਨ ਟਰੈਕਟਰ ਪਾਰਟਸ ਨਾਂ ਨਾਲ ਸਪੈਅਰ ਪਾਰਟ ਅਤੇ ਵਰਕਸ਼ਾਪ ਦੀ ਦੁਕਾਨ ਕਰਦਾ ਹੈ। ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ 2 ਸਤੰਬਰ ਦੇਰ ਸ਼ਾਮ ਕਰੀਬ 8:30 ਵਜੇ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ’ਚ ਮੋਟਰਸਾਈਕਲ ਬਿਨਾਂ ਨੰਬਰਾਂ ’ਤੇ ਵਿਅਕਤੀ ਹੱਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਇਹ ਵਿਅਕਤੀ ਉਸ ਦੀ ਕੁੱਟਮਾਰ ਕਰਕੇ ਉਸ ਪਾਸੋਂ 35 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਚੰਡੀਗੜ੍ਹ ਬਲਾਸਟ ਮਾਮਲੇ 'ਤੇ ਅੱਤਵਾਦੀ ਗੁਰਪਤਵੰਤ ਪੰਨੂੰ ਦੀ CM ਮਾਨ ਤੇ ਪੰਜਾਬ ਪੁਲਸ ਨੂੰ ਧਮਕੀ

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁੱਦਈ ਗੁਰਚਰਨ ਸਿੰਘ ਉਰਫ਼ ਚੰਨਾ ਨੂੰ ਜਾਂਚ ਕਰਨ ਤੋਂ ਪਤਾ ਲੱਗਾ ਕਿ ਮੋਟਰਸਾਈਕਲ ’ਤੇ ਸਵਾਰ ਵਿਅਕਤੀਆਂ ’ਚ ਕਿਰਨਵੀਰ ਸਿੰਘ ਉਰਫ਼ ਭੂੰਡੀ ਪੁੱਤਰ ਸੁਰਿੰਦਰ ਸਿੰਘ ਵਾਸੀ ਅਰਨੀਵਾਲਾ ਸੇਖ ਸੁਭਾਨ, ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਹੰਸਾ ਸਿੰਘ ਵਾਸੀ ਢਾਣੀ ਨਹਿਰ (ਪਿੰਡ ਖਿਊਵਾਲੀ ਥਾਣਾ ਅਰਨੀਵਾਲਾ) ਅਤੇ 2 ਅਣਪਛਾਤੇ ਵਿਅਕਤੀਆਂ ਨੇ ਮੁੱਦਈ ਗੁਰਚਰਨ ਸਿੰਘ ਦੀ ਕੁੱਟਮਾਰ ਕਰਕੇ ਨਕਦੀ ਖੋਹੀ ਹੈ। ਇਸ ’ਤੇ ਮੁੱਦਈ ਗੁਰਚਰਨ ਸਿੰਘ ਉਰਫ਼ ਚੰਨਾ ਦੇ ਬਿਆਨਾਂ ਦੇ ਅਧਾਰ ’ਤੇ ਕਿਰਨਵੀਰ ਸਿੰਘ ਉਰਫ਼ ਭੂੰਡੀ, ਲਵਪ੍ਰੀਤ ਸਿੰਘ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਵੈਰੋਕੇ ਵਿਖੇ ਮੁਕੱਦਮਾ 12-9-2024 ਨੂੰ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News