ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 35 ਲੱਖ ਦੀ ਠੱਗੀ

07/05/2019 7:42:29 PM

ਰਾਜਪੁਰਾ (ਮਸਤਾਨਾ)— ਕਿਸੇ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਨੇ ਇਕ ਔਰਤ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਟਾਊਨ ਵਾਸੀ ਗੁਰਚਰਨ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਹੀ ਸ਼ਹਿਰ ਦੀ ਵਾਸੀ ਇਕ ਔਰਤ ਸੁਦੇਸ਼ ਕੁਮਾਰੀ ਨੇ ਮੇਰੇ ਕੋਲੋਂ 35 ਲੱਖ ਰੁਪਏ ਇਹ ਕਹਿ ਕੇ ਲੈ ਲਏ ਕਿ ਉਹ ਮੇਰੇ ਲੜਕੇ ਨੂੰ ਵਿਦੇਸ਼ ਭੇਜ ਦੇਵੇਗੀ। ਉਸ ਨੇ ਨਾ ਤਾਂ ਮੇਰੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਮੇਰੀ ਰਕਮ ਵਾਪਸ ਕੀਤੀ। ਪੁਲਸ ਨੇ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਉਕਤ ਔਰਤ ਖਿਲਾਫ ਧਾਰਾ 420 ਅਧੀਨ ਮਾਮਲਾ ਦਰਜ ਕਰ ਲਿਆ ਹੈ।

KamalJeet Singh

This news is Content Editor KamalJeet Singh