ਸ਼ੇਰਪੁਰ ਵਿਖੇ ਨਸ਼ੇ ਦੀ ਤਸਕਰੀ ਕਰਨ ਵਾਲੀ ਔਰਤ ਦੀ 35 ਲੱਖ ਦੀ ਪ੍ਰਾਪਰਟੀ ਫ੍ਰੀਜ਼
Tuesday, Nov 14, 2023 - 05:18 PM (IST)
ਸ਼ੇਰਪੁਰ (ਅਨੀਸ) : ਸੁਰਿੰਦਰ ਲਾਂਬਾ ਐੱਸ.ਐੱਸ.ਪੀ. ਸੰਗਰੂਰ ਤੇ ਯੋਗੇਸ਼ ਕੁਮਾਰ ਸ਼ਰਮਾ ਐੱਸ.ਪੀ. ਧੂਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਤਲਵਿੰਦਰ ਸਿੰਘ ਗਿੱਲ ਡੀ.ਐੱਸ.ਪੀ. ਧੂਰੀ ਦੀ ਯੋਗ ਰਹਿਨੁਮਾਈ ਹੇਠ ਨਸ਼ੇ ਦੇ ਸੌਦਾਗਰਾਂ ਦੀ ਪ੍ਰਾਪਰਟੀ ਫਰੀਜ਼ ਕਰਨ ਸਬੰਧੀ ਅਵਤਾਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਸ਼ੇਰਪੁਰ ਦੀ ਅਗਵਾਈ ਹੇਠ ਪਿਛਲੇ ਕਾਫੀ ਅਰਸੇ ਤੋਂ ਮੁਹਿੰਮ ਵਿੱਢੀ ਹੋਈ ਸੀ।
ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ
ਇਸੇ ਤਹਿਤ ਨਸ਼ੇ ਦੀ ਮੁੱਖ ਸਰਗਨਾ ਪਿਆਰੋ ਪਤਨੀ ਲੇਟ ਮਿੱਠੂ ਸਿੰਘ ਵਾਸੀ ਪੱਤੀ ਖਲੀਲ ਸ਼ੇਰਪੁਰ ਜੋ ਜ਼ਿਲ੍ਹਾ ਜੇਲ੍ਹ ਸੰਗਰੂਰ ਬੰਦ ਹੈ, ਦੇ ਖਿਲਾਫ ਨਸ਼ਾ ਤਸਕਰੀ ਦੇ ਕਰੀਬ 11-12 ਕੇਸ ਦਰਜ ਹਨ। ਉਸ ਨੇ ਨਸ਼ੇ ਵੇਚ ਕੇ ਸ਼ੇਰਪੁਰ ਵਿਖੇ ਇਕ ਆਲੀਸ਼ਾਨ ਕੋਠੀ ਬਣਾਈ ਹੋਈ ਹੈ ਜਿਸਦੀ ਕੀਮਤ ਕਰੀਬ 35 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸੇ ਸਬੰਧ 'ਚ ਕੰਪੀਟੈਂਟ ਅਥਾਰਿਟੀ ਦਿੱਲੀ ਵਲੋਂ ਉਕਤ ਪ੍ਰਾਪਰਟੀ ਨੂੰ ਫ੍ਰੀਜ਼ ਕਰ ਦਿੱਤਾ ਗਿਆ ਹੈ। ਡੀ.ਐੱਸ.ਪੀ. ਧੂਰੀ ਤਲਵਿੰਦਰ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਐੱਸ.ਐਚ.ਓ. ਸ਼ੇਰਪੁਰ ਅਵਤਾਰ ਸਿੰਘ ਧਾਲੀਵਾਲ ਵੱਲੋਂ ਪਿਆਰੋ ਦੀ ਕੋਠੀ 'ਤੇ ਨੋਟਿਸ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਨਸ਼ਾ ਵੇਚਣ ਵਾਲੇ ਸ਼ਖਸ ਨੂੰ ਬਖਸ਼ਿਆ ਨਹੀ ਜਾਵੇਗਾ।
ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹੀ ਨਕਦੀ ਤੇ 3 ਮੋਬਾਇਲ ਫ਼ੋਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8