36 ਬੋਤਲ ਨਾਜਾਇਜ਼ ਸ਼ਰਾਬ ਬਰਾਮਦ, 3 ਨਾਮਜ਼ਦ
Wednesday, Sep 11, 2024 - 06:39 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 36 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਸਮੇਤ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਜਦੋਂ ਪਿੰਡ ਗੁਲਾਬੇਵਾਲਾ ਤੋਂ ਖੱਪਿਆਂਵਾਲੀ ਨੂੰ ਜਾ ਰਹੀ ਸੀ ਤਾਂ ਪੁਲਸ ਪਾਰਟੀ ਨੂੰ ਇਕ ਵਿਅਕਤੀ ਪਲਾਸਟਿਕ ਦੀ ਕੇਨੀ ਫੜੀ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕੇਨੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਪਰਮਜੀਤ ਸਿੰਘ ਵਾਸੀ ਖੱਪਿਆਂਵਾਲੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪਹਿਲੀ ਪਤਨੀ ਦੇ ਹੁੰਦਿਆਂ ਕਰਵਾ ਲਿਆ ਦੂਜਾ ਵਿਆਹ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਸਤਵੀਰ ਸਿੰਘ ਵਾਸੀ ਪਿੰਡ ਭੁੱਲਰ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਹੀ ਉਸਦੇ ਘਰ ਰੇਡ ਕੀਤੀ ਜਾਵੇ ਤਾਂ ਉਸ ਕੋਲੋਂ ਭਾਰੀ ਮਾਤਰਾ ਵਿਚ ਲਾਹਣ ਜਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ, ਜਿਸ ’ਤੇ ਪੁਲਸ ਨੇ ਰੇਡ ਕਰਕੇ ਸਤਵੀਰ ਸਿੰਘ ਨੂੰ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਬਰੀਵਾਲਾ ਪੁਲਸ ਨੇ 9 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਰੀਵਾਲਾ ਦੇ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਉਕਤ ਔਰਤ ਨਾਜਾਇਜ਼ ਸ਼ਰਾਬ ਲਿਆ ਕੇ ਸਸਤੀ ਕੀਮਤ ’ਤੇ ਵੇਚਣ ਦਾ ਆਦੀ ਹੈ। ਜੇਕਰ ਰੇਡ ਕੀਤੀ ਜਾਵੇ ਤਾਂ ਉਕਤ ਕੋਲੋਂ ਵੱਡੀ ਮਾਤਰਾ ’ਚ ਸ਼ਰਾਬ ਬਰਾਮਦ ਹੋ ਸਕਦੀ ਹੈ। ਜਦੋਂ ਪੁਲਸ ਨੇ ਰੇਡ ਕੀਤੀ ਤਾਂ ਉਸ ਕੋਲੋਂ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਔਰਤ ਗੁਰਮੇਲ ਕੌਰ ਉਰਫ਼ ਰਾਣੀ ਵਾਸੀ ਬਰੀਵਾਲਾ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਆਇਆ ਲਾੜਾ ਵਿਆਹ ਕਰਕੇ ਕਰ ਗਿਆ ਕਾਰਾ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ