ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਸਮੱਗਲਰ ਦੀ 38.80 ਲੱਖ ਦੀ ਪ੍ਰਾਪਰਟੀ ਕੀਤੀ ਗਈ ਅਟੈਚ
Thursday, Aug 08, 2024 - 05:45 PM (IST)
ਲੁਧਿਆਣਾ (ਰਾਜ)-ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਸ਼ਿਕੰਜਾ ਕੱਸਦੀ ਜਾ ਰਹੀ ਹੈ। ਕਮਿਸ਼ਨਰੇਟ ਪੁਲਸ ਵੱਲੋਂ ਲਗਾਤਾਰ ਫੜੇ ਗਏ ਨਸ਼ਾ ਸਮੱਗਲਰਾਂ ਦੀ ਪ੍ਰਾਪਰਟੀ ਕੇਸ ਨਾਲ ਨੱਥੀ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਥਾਣਾ ਪੀ. ਏ. ਯੂ. ਦੀ ਪੁਲਸ ਨੇ ਹੈਰੋਇਨ ਸਮੇਤ ਫੜੇ ਗਏ ਇਕ ਨਸ਼ਾ ਸਮੱਗਲਰ ਦੀ ਲੱਖਾਂ ਰੁਪਏ ਦੀ ਪ੍ਰਾਪਰਟੀ ਕੇਸ ਨਾਲ ਨੱਥੀ ਕੀਤੀ ਗਈ ਅਤੇ ਅੱਜ ਏ. ਡੀ. ਸੀ. ਪੀ. ਸ਼ੁਭਮ ਅਗਰਵਾਲ, ਏ. ਸੀ. ਪੀ. ਮੁਰਾਦ ਜਸਵੀਰ ਗਿੱਲ ਸਮੇਤ ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਸਮੱਗਲਰ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ।
ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. (3) ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ’ਤੇ ਨਸ਼ਾ ਸਮਗਲਰਾਂ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਮੱਗਲਿੰਗ ਦੇ ਪੈਸਿਆਂ ਨਾਲ ਖ਼ਰੀਦੀ ਗਈ ਪ੍ਰਾਪਰਟੀ ਅਤੇ ਵਾਹਨਾਂ ਨੂੰ ਕੇਸ ਨਾਲ ਅਟੈਚ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇਕ ਵੱਡੀ ਕਾਰਵਾਈ ਕਰਦੇ ਹੋਏ ਹੈਰੋਇਨ ਸਮੇਤ ਫੜੇ ਗਏ ਸਿੱਧਵਾਂ ਬੇਟ ਦੇ ਪਿੰਡ ਮੰਡ ਦੇ ਰਹਿਦ ਵਾਲੇ ਗੁਰਵਿੰਦਰ ਸਿੰਘ ਉਰਫ਼ ਸੋਨੀ ਦੀ ਪ੍ਰਾਪਰਟੀ ਅਟੈਚ ਕੀਤੀ ਹੈ।
ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...
ਥਾਣਾ ਪੀ. ਏ. ਯੂ. ਦੀ ਪੁਲਸ ਨੇ 28 ਮਾਰਚ 2024 ਨੂੰ ਗੁਰਵਿੰਦਰ ਸਿੰਘ ਨੂੰ 265 ਗ੍ਰਾਮ ਹੈਰੋਇਲ ਦੇ ਨਾਲ ਫੜਿਆ ਸੀ। ਉਸ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਕਾਰਵਾਈ ਕਰਕੇ ਉਸ ਦੀ ਕਾਲੀ ਕਮਾਈ ਦੀ ਪ੍ਰਾਪਰਟੀ ਅਟੈਚ ਕਰਨ ਲਈ ਕੰਪੀਟੈਂਟ ਅਥਾਰਿਟੀ ਦਿੱਲੀ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਨੋਟਿਸ ਆਉਣ ਤੋਂ ਬਾਅਦ ਅੱਜ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ। ਅਜਿਹੀ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ