ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼ ਕਰ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

01/11/2020 11:48:43 PM

ਮਾਨਸਾ,(ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ-
1. ਮੁਕੱਦਮਾ ਨੰ:10/2020 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਸਮੇਤ ਮੋਟਰਸਾਈਕਲ ਹੀਰੋ ਬਿਨਾ ਨੰਬਰੀ ਦੋਸ਼ੀ:  ਸੋਹਣ ਲਾਲ ਉਰਫ ਕਾਕਾ ਪੁੱਤਰ ਤਰਸੇਮ ਚੰਦ ਵਾਸੀ ਨੰਗਲ ਕਲਾਂ (ਗ੍ਰਿਫਤਾਰ)
 ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਦਾਨੇਵਾਲਾ ਉਕਤ ਦੋਸ਼ੀ ਨੂੰ ਮੋਟਰਸਾਈਕਲ ਹੀਰੋ ਬਿਨਾ ਨੰਬਰੀ ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ| ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।|

2. ਮੁਕੱਦਮਾ ਨੰ:6/2020 ਅ/ਧ 61/1/14 ਆਬਕਾਰੀ ਐਕਟ ਥਾਣਾ ਜੋਗਾ|
ਬਰਾਮਦਗੀ: 200 ਲੀਟਰ ਲਾਹਣ
ਦੋਸ਼ੀ:  ਬਲਦੇਵ ਸਿੰਘ ਪੁੱਤਰ ਨੇਕ ਸਿੰਘ ਵਾਸੀ ਜੋਗਾ (ਗ੍ਰਿਫਤਾਰ)
 ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਜੋਗਾ ਮੁਖਬਰੀ ਮਿਲਣ ਤੇ ਉਕਤ ਦੋਸ਼ੀ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ|

3. ਮੁਕੱਦਮਾ ਨੰ:6/2020 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 84 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਸਮੇਤ ਵੈਗਨਾਰ ਕਾਰ ਨੰ:ਐਚ.ਆਰ.29ਸੀ^0068.
ਦੋਸੀ:  1).ਜਗਜੀਤ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
 2).ਦਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)

4. ਮੁਕੱਦਮਾ ਨੰ:12/2020 ਅ/ਧ 15,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਾਨਸਾ|
ਬਰਾਮਦਗੀ: 2 ਕਿਲੋ 200 ਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ ਹੀਰੋ ਐਚ.ਐਫ.ਡੀਲਕਸ ਬਿਨਾ ਨੰਬਰੀ|
ਦੋਸ਼ੀ:  ਸੱਤਪਾਲ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਕਿਉਲ, ਜ਼ਿਲਾ ਸਿਰਸਾ, ਹਰਿਆਣਾ (ਗ੍ਰਿਫਤਾਰ ਨਹੀ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ 'ਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Bharat Thapa

Content Editor

Related News