ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ : SSP ਸੁਰੇਂਦਰ ਲਾਂਬਾ

08/16/2020 3:29:27 AM

ਮਾਨਸਾ,(ਮਿੱਤਲ)- ਮਾਨਸਾ ਪੁਲਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 4 ਵਿਆਕਤੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 4 ਮੁਕੱਦਮੇ ਦਰਜ਼ ਕੀਤੇ ਗਏ ਹਨ। ਗ੍ਰਿਫਤਾਰ ਦੋਸ਼ੀਆਂ ਪਾਸੋਂ 190 ਨਸ਼ੀਲੀਆਂ ਗੋਲੀਆਂ, 306 ਬੋਤਲਾਂ ਸ਼ਰਾਬ ਤੇ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਦੋਸ਼ੀਆਂ ਵਿਰੁੱਧ ਵੱਖ ਵੱਖ ਥਾਣਿਆਂ ਵਿਖੇ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ 'ਚ ਲਿਆਂਦੀ ਗਈ ਹੈ।  
ਐੱਸ.ਐੱਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਸ ਪਾਰਟੀ ਨੇ ਮੁਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਆਦਮਕੇ ਨੂੰ ਕਾਬੂ ਕਰਕੇ ਉਸ ਪਾਸੋਂ 190 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਦੋਸ਼ੀ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਕੁਲਦੀਪ ਸਿੰਘ ਉਰਫ ਡਾਕਟਰ ਪੁੱਤਰ ਰਾਮ ਸਿੰਘ ਵਾਸੀ ਕੋਟੜਾ ਕਲਾਂ ਤੇ ਜਸਪਰੀਤ ਉਰਫ ਜੱਸੀ ਪੁੱਤਰ ਰਾਮੇਸ਼ ਸਿੰਘ ਵਾਸੀ ਕੋਟੜਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਦੋਨਾਂ ਦੋਸ਼ੀਆਂ ਨੂੰ ਕਾਬੂ ਕਰਕੇ 300 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ| ਥਾਣਾ ਸਰਦੂਲਗੜ੍ਹ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਬਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਮੀਰਪੁਰ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਮਹਿੰਦਰ ਸਿੰਘ ਉਰਫ ਭੋਲਾ ਪੁੱਤਰ ਹਰਬੰਸ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।|
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆ ਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।|


Bharat Thapa

Content Editor

Related News