ਨਸਿ਼ਆਂ ਵਿਰੁੱਧ 5 ਮੁਕੱਦਮੇ ਦਰਜ ਕਰਕੇ 4 ਦੋਸ਼ੀ ਕੀਤੇ ਗ੍ਰਿਫਤਾਰ: SSP ਸੁਰੇਂਦਰ

09/20/2020 9:46:09 PM

ਮਾਨਸਾ, (ਮਿੱਤਲ)- ਮਾਨਸਾ ਪੁਲਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 5 ਮੁਕੱਦਮੇ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋੋਂ 80 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਸਮੇਤ ਕਾਰ, 20 ਲੀਟਰ ਲਾਹਣ ਅਤੇ 482 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿਰੁੱਧ ਵੱਖ ਵੱਖ ਥਾਣਿਆਂ ਵਿਖੇ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।  
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਵਿੰਦਰ ਸਿੰਘ ਉਰਫ ਲਾਡੀ ਪੁੱਤਰ ਭੋੋਲਾ ਸਿੰਘ ਵਾਸੀ ਧਰਮਗੜ ਨੂੰ ਕਾਰ ਅਲਟੋੋ ਨੰ:ਡੀ.ਐਲ.8ਸੀਕੇ—3622 ਸਮੇਤ ਕਾਬੂ ਕਰਕੇ 80 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋੋਣ ਤੇ ਮੁਲਜਿਮ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮਾਲ ਮੁਕੱਦਮਾ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਜਿਸਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿਥੋ, ਕਿਸ ਪਾਸੋੋ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।    
ਇਸੇ ਤਰਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੰਮੀ ਪੁੱਤਰ ਦਰਸ਼ਨ ਕੁਮਾਰ ਅਤੇ ਰਿੰਕੂ ਕੁਮਾਰ ਪੁੱਤਰ ਰੌੌਸ਼ਨ ਲਾਲ ਵਾਸੀਆਨ ਬੁਢਲਾਡਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋੋਏ ਰੇਡ ਕਰਕੇ 456 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਪਰ ਦੋਨੋੋ ਮੁਲਜਿਮ ਬਲੈਰੋੋ ਗੱਡੀ ਸਮੇਤ ਮੌੌਕਾ ਤੋੋ ਭੱਜ ਗਏ, ਜਿਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਫਤਿਹ ਸਿੰਘ ਪੁੱਤਰ ਚਤੁਰ ਸਿੰਘ ਵਾਸੀ ਰਿਊਦ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 20 ਲੀਟਰ ਲਾਹਣ ਅਤੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਗੁਰਦੀਪ ਕੌੌਰ ਪਤਨੀ ਮੰਗਤ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਤੋਤਾ ਪੁੱਤਰ ਗਮਦੂਰ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।


Bharat Thapa

Content Editor

Related News