ਹੈਰੋਇਨ, ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫਤਾਰ

Thursday, Dec 24, 2020 - 09:10 PM (IST)

ਹੈਰੋਇਨ, ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫਤਾਰ

ਬਠਿੰਡਾ, (ਜ.ਬ.)– ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਸ ਦੇ ਇੰਸ. ਕੁਲਵਿੰਦਰ ਸਿੰਘ ਨੇ ਕੈਂਟਰ ਯੂਨੀਅਨ ਨੇੜੇ ਇਕ ਵਿਅਕਤੀ ਇਕਬਾਲ ਸਿੰਘ ਗ੍ਰਿਫਤਾਰ ਕਰ ਕੇ ਉਸ ਕੋਲੋਂ 7 ਗ੍ਰਾਮ ਸਮੈਕ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸਿਵਲ ਲਾਈਨਜ਼ ਦੇ ਸਹਾਇਕ ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਮਾਡਲ ਟਾਊਨ ਫੇਜ਼-3 ਦੇ ਮੁਲਜ਼ਮ ਸੁਸ਼ੀਲ ਕੁਮਾਰ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਥਰਮਲ ਪੁਲਸ ਦੇ ਸਹਾਇਕ ਐੱਸ. ਐੱਚ. ਓ. ਇਕਬਾਲ ਸਿੰਘ ਨੇ ਟਰਾਂਸਪੋਰਟ ਨਗਰ ਨੇੜੇ ਨਾਕਾਬੰਦੀ ਦੌਰਾਨ ਕਾਰ ਚਾਲਕ ਇੰਦਰਜੀਤ ਸਿੰਘ ਵਾਸੀ ਚਾਊਕੇ ਗ੍ਰਿਫਤਾਰ ਕਰ ਕੇ ਉਸਦੇ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ। ਇਕ ਹੋਰ ਮਾਮਲੇ ’ਚ ਥਾਣਾ ਸਦਰ ਦੇ ਹੌਲਦਾਰ ਬਿੱਕਰ ਸਿੰਘ ਨੇ ਇਕ ਮੁਲਜ਼ਮ ਸੁਖਦੇਵ ਸਿੰਘ ਵਾਸੀ ਤਿਉਣਾ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Bharat Thapa

Content Editor

Related News