ਹੈਰੋਇਨ ਤਸਕਰ, ਨਾਜਾਇਜ਼ ਸ਼ਰਾਬ ਅਤੇ ਲਾਹਨ ਸਮੇਤ 4 ਕਾਬੂ
06/17/2020 11:59:31 PM
ਮੋਗਾ, (ਆਜ਼ਾਦ)- ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਹੈਰੋਇਨ ਤਸਕਰ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਧਰਮਕੋਟ ਦੇ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਨੂਰਪੁਰ ਹਕੀਮਾਂ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਕਾਬੂ ਕੀਤਾ, ਜੋ ਆਪਣੀ ਬਿਨਾਂ ਨੰਬਰੀ ਕਾਰ ’ਤੇ ਪਿੰਡ ਨੂਰਪੁਰ ਹਕੀਮਾਂ ਤੋਂ ਧਰਮਕੋਟ ਨੂੰ ਜਾ ਰਿਹਾ ਸੀ, ਪੁਲਸ ਨੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਤਸਕਰ ਬਾਰੇ ਜਾਣਕਾਰੀ ਮਿਲੀ ਸੀ ਕਿ ਉਹ ਹੈਰੋਇਨ ਵੇਚਣ ਦਾ ਆਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨੂੰ ਬਾਅਦ ਵਿਚ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਥਾਣਾ ਧਰਮਕੋਟ ਦੇ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਨਸੀਰੇ ਵਾਲਾ ਕੋਲ ਜਾ ਰਹੇ ਸੀ ਤਾਂ ਲੱਖਾ ਸਿੰਘ ਨਿਵਾਸੀ ਕੋਟ ਮੁਹੰਮਦ ਖਾਂ ਨੂੰ ਕਾਬੂ ਕਰ ਕੇ 9 ਬੋਲਤਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਇਸ ਤਰ੍ਹਾਂ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਚੋਟੀਆਂ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਜਿੰਦਰ ਸਿੰਘ ਉਰਫ ਸਨੀ ਨਿਵਾਸੀ ਚੋਟੀਆਂ ਕਲਾਂ ਨੂੰ ਕਾਬੂ ਕਰਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਦਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਜਸਪਾਲ ਸਿੰਘ ਉਰਫ ਲੱਕੀ ਨਿਵਾਸੀ ਚੋਟੀਆਂ ਕੋਲਾਂ ਨੂੰ ਕਾਬੂ ਕਰਕੇ 40 ਬੋਲਤਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਸਾਰੇ ਦੋਸ਼ੀਆਂ ਖ਼ਿਲਾਫ ਮਾਮਲੇ ਦਰਜ ਕੀਤੇ ਗਏ ਹਨ।