1200 ਨਸ਼ੇ ਵਾਲੀਆਂ ਗੋਲੀਆਂ ਅਤੇ 70 ਸੀਸ਼ੀਆਂ ਸਮੇਤ 4 ਕਾਬੂ

02/25/2022 10:18:09 AM

ਮਾਨਸਾ (ਜੱਸਲ) : ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 1200 ਨਸ਼ੇ ਵਾਲੀਆਂ ਗੋਲੀਆਂ ਅਤੇ 70 ਸੀਸ਼ੀਆਂ ਬਰਾਮਦ ਕਰਨ ਦਾ ਸਮਾਚਾਰ ਹੈ। ਜ਼ਿਲ੍ਹਾ ਪੁਲਸ ਮੁਖੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਸੰਦੀਪ ਸਿੰਘ ਪੁੱਤਰ ਸੰਭੂ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀਅਨ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 600 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤੇ 30 ਨਸ਼ੇ ਵਾਲੀਆਂ ਸੀਸ਼ੀਆਂ, ਜਗਦੀਪ ਸਿੰਘ ਪੁੱਤਰ ਹਰਪਾਲ ਸਿੰਘ ਅਤੇ ਗੁਰਪਰੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀਅਨ ਬੱਲਮਗੜ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 600 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤੇ 40 ਨਸ਼ੇ ਵਾਲੀਆਂ ਸੀਸ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਪੁੱਜੇ ਬੱਚੇ ਅਤੇ ਬੀਬੀਆਂ, ਸੁਣੋ ਭਾਵੁਕ ਕਰ ਦੇਣ ਵਾਲੇ ਬੋਲ(ਵੀਡੀਓ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News