ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ

02/22/2020 9:18:09 PM

ਬਠਿੰਡਾ, (ਵਰਮਾ)- ਪੁਲਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਪੁਲਸ ਨੇ ਪਿੰਡ ਨਰੂਆਣਾ ਦੇ ਨਜ਼ਦੀਕ ਨਾਕਾਬੰਦੀ ਕਰ ਕੇ ਇਕ ਮੋਟਰਸਾਈਕਲ ’ਤੇ ਸਵਾਰ 3 ਦੋਸ਼ੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਉਕਤ ਲੋਕਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਸ਼ੀ ਸਤਨਾਮ ਸਿੰਘ, ਸ਼ੁਭਮ ਤੇ ਨਵਪ੍ਰੀਤ ਸਿੰਘ ਵਾਸੀ ਬਠਿੰਡਾ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ। ਇਕ ਹੋਰ ਮਾਮਲੇ ’ਚ ਥਾਣਾ ਥਰਮਲ ਪੁਲਸ ਨੇ ਹੌਲਦਾਰ ਪਰਮਜੀਤ ਸਿੰਘ ਨੇ ਸਿਵਿਆਂ ਰੋਡ ’ਤੇ ਦੋਸ਼ੀ ਜਸਕਰਨ ਸਿੰਘ ਵਾਸੀ ਕੋਟਲੀ ਅਬਲੂ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਸ਼ੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Bharat Thapa

This news is Content Editor Bharat Thapa