ਲੰਪੀ ਸਕਿਨ ਬੀਮਾਰੀ ਦਾ ਕਹਿਰ ਹੋਰ ਵਧਿਆ, ਫਿਰੋਜ਼ਪੁਰ ਦੇ ਗਰੀਬ ਪਰਿਵਾਰ ਦੇ 4 ਪਸ਼ੂਆਂ ਦੀ ਹੋਈ ਮੌਤ

08/11/2022 6:19:46 PM

ਫਿਰੋਜ਼ਪੁਰ (ਸੰਨੀ) : ਸੂਬੇ ਅੰਦਰ ਲੰਪੀ ਸਕਿਨ ਬੀਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜੇਕਰ ਗੱਲ ਕਰੀਏ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਤਾਂ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਪਸ਼ੂ ਲੰਪੀ ਸਕਿਨ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਕਈਆ ਦੀ ਮੌਤ ਹੋ ਚੁੱਕੀ ਹੈ ਪਰ ਇਸ ਬੀਮਾਰੀ ਦੇ ਚਲਦਿਆਂ ਪ੍ਰਸ਼ਾਸਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਕਟੋਰਾ ਇੱਕ ਗਰੀਬ ਕਿਸਾਨ ਦੇ ਚਾਰ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਇਸ ਬੀਮਾਰੀ ਦੀ ਲਪੇਟ 'ਚ ਆ ਗਏ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਪਸ਼ੂ ਪਾਲਕ ਗਰੀਬ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਰੋਜ਼ਗਾਰ ਹੀ ਇਹ ਪਸ਼ੂ ਸਨ। ਉਨ੍ਹਾਂ ਦੇ ਦੁੱਧ ਵੇਚ ਕੇ ਹੀ ਉਹ ਆਪਣੇ ਘਰ ਦਾ ਗੁਜਾਰਾ ਚਲਾ ਰਹੇ ਸਨ ਪਰ ਇਸ ਬੀਮਾਰੀ ਨੇ ਉਨ੍ਹਾਂ ਨੂੰ ਕੱਖੋਂ ਹੋਲਾਂ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਰਿਕਵਰ ਕੀਤੇ 39 ਕਰੋੜ ਰੁਪਏ

ਜਿਸ ਦੇ ਚਲਦਿਆਂ ਉਨ੍ਹਾਂ ਦੇ 4 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਬੀਕੀ ਪਸ਼ੂ ਬੀਮਾਰ ਪਏ ਹਨ। ਜਿਨ੍ਹਾਂ ਨੂੰ ਬਚਾਉਣ ਲਈ ਉਹ ਹਰ ਹੀਲਾ ਅਪਣਾ ਰਹੇ ਹਨ। ਪੀੜਤ ਪਰਿਵਾਰ ਆਪਣੇ ਪੱਧਰ 'ਤੇ ਪਸ਼ੂਆਂ ਦਾ ਇਲਾਜ ਵੀ ਕਰਵਾ ਰਹੀ ਹਨ ਪਰ ਦਵਾਈਆਂ ਮਹਿੰਗੀਆਂ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੋਈ ਵੀ ਦਵਾਈ ਜਾ ਟੀਕਾ ਕੰਮ ਨਹੀਂ ਕਰ ਰਿਹਾ ਅਤੇ ਨਾਂ ਹੀ ਹਾਲੇ ਤੱਕ ਸਰਕਾਰ ਦਾ ਕੋਈ ਨੁਮਾਇੰਦਿਆਂ ਉਨ੍ਹਾਂ ਦੀ ਸਾਰ ਲੈਣ ਲਈ ਪਹੁੰਚਿਆ ਹੈ। ਉਨ੍ਹਾਂ ਕਿਹਾ ਉਨ੍ਹਾਂ ਦੇ ਰੋਜ਼ਗਾਰ ਦਾ ਸਾਧਨ ਇਹੀ ਪਸ਼ੂ ਸਨ ਪਰ ਜਦੋਂ ਦੀ ਇਹ ਬੀਮਾਰੀ ਚੱਲੀ ਹੈ ਪਸ਼ੂ ਦੁੱਧ ਦੇਣ ਤੋਂ ਹੱਟ ਚੁੱਕੇ ਹਨ ਅਤੇ ਉਨ੍ਹਾਂ ਦਾ ਰੋਜ਼ਗਾਰ ਵੀ ਠੱਪ ਹੋ ਚੁੱਕਾ ਹੈ। ਇਨ੍ਹਾਂ ਸਭ ਦੇ ਚੱਲਦਿਆਂ ਪਰਿਵਾਰ ਰੋਟੀ ਤੋਂ ਵੀ ਅਵਾਜਾਰ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਬੀਮਾਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ , ਇਸ ਦਾ ਇਲਾਜ ਕੱਢਿਆ ਜਾਵੇ ਤਾਂ ਜੋ ਪਸ਼ੂ ਇਸ ਬੀਮਾਰੀ ਦੀ ਲਪੇਟ 'ਚ ਨਾ ਆਉਣ। ਇਸ ਤੋਂ ਇਲਾਵਾ ਪੀੜਤ ਪਸ਼ੂਆਂ ਦਾ ਇਲਾਜ ਕੀਤਾ ਜਾਵੇ ਅਤੇ ਜੋ ਪਸ਼ੂ ਇਸ ਬਿਮਾਰੀ ਕਾਰਨ ਮਰ ਚੁੱਕੇ ਹਨ,  ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


Simran Bhutto

Content Editor

Related News