ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਸ਼ਰਾਬ ਦਾ ਧੰਦਾ ਕਰਨ ਵਾਲੇ 4 ਕਾਬੂ

04/01/2020 8:06:12 PM

ਮੋਗਾ,(ਆਜ਼ਾਦ)- ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਦੇ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ’ਚ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ 20 ਗ੍ਰਾਮ ਹੈਰੋਇਨ ਦੇ ਇਲਾਵਾ 2950 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਕਿਹਾ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਗਿੱਲ ਰੋਡ ਮੋਗਾ ਵੱਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਐਕਟਿਵਾ ਸਕੂਟਰੀ ਸਵਾਰ ਕਮਲਜੀਤ ਸਿੰਘ ਉਰਫ ਗੋਲਾ ਨਿਵਾਸੀ ਕ੍ਰਿਸ਼ਨਾ ਨਗਰ ਮੋਗਾ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਦੋਸ਼ੀ ਨੂੰ ਸਕੂਟਰੀ ਸਮੇਤ ਹਿਰਾਸਤ ’ਚ ਲੈ ਲਿਆ ਹੈ ਅਤੇ ਹੈਰੋਇਨ ਸਮੇਤ ਕਾਬੂ ਕੀਤੇ ਗਏ ਦੋਵਾਂ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਸ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਹੌਲਦਾਰ ਮਨਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪਿੰਡ ਲੰਢੇਕੇ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਸਿਕੰਦਰ ਸਿੰਘ ਉਰਫ ਕਾਲਾ ਨਿਵਾਸੀ ਲੰਡੇਕੇ ਨੂੰ ਕਾਬੂ ਕਰ ਕੇ 12 ਬੋਤਲਾਂ ਸ਼ਰਾਬ ਠੇਕਾ ਰਾਜਧਾਨੀ ਵਿਸਕੀ ਚੰਡੀਗਡ਼੍ਹ ਦੀ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਤਰ੍ਹਾਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਡਾਲਾ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਵਿੰਦਰ ਸਿੰਘ ਨਿਵਾਸੀ ਰਾਮੂਵਾਲਾ ਕਲਾਂ ਇਲਾਕੇ ’ਚ ਨਸ਼ੇ ਵਾਲੀਆਂ ਗੋਲੀਆਂ ਦੀ ਵਿੱਕਰੀ ਕਰਨ ਲਈ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਤਰ੍ਹਾਂ ਉਹ ਜਿਥੇ ਕਰਫਿਊ ਆਦੇਸ਼ਾਂ ਦੀ ਉਲੰਘਣਾ ਕਰ ਰਿਹਾ ਹੈ, ਉਥੇ ਨਸ਼ੇ ਵਾਲੇ ਪਦਾਰਥਾਂ ਦੀ ਵਿੱਕਰੀ ਵੀ ਕਰ ਰਿਹਾ ਹੈ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰ ਕੇ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲੈਣ ’ਤੇ 740 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੇ ਬਾਅਦ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।


Bharat Thapa

Content Editor

Related News