ਖੇਤ ''ਚ ਨਹਿਰੀ ਖਾਲ ਪਾਉਣ ਲੈ ਕੇ ਚੱਲੀਆਂ ਗੋਲੀਆਂ, 4 ਜ਼ਖ਼ਮੀ
Sunday, Feb 02, 2025 - 05:22 PM (IST)
ਬਠਿੰਡਾ(ਸੁਖਵਿੰਦਰ)-ਪਿੰਡ ਕੋਟਸ਼ਮੀਰ ਵਿਖੇ ਨਹਿਰੀ ਖਾਲ ਪਾਉਣ ਨੂੰ ਲੈ ਕਿ ਦੋ ਧਿਰਾਂ ਵਿਚ ਹੋਈ ਗੋਲੀਬਾਰੀ ਦੋਰਾਨ ਦੋਵੇਂ ਧਿਰਾਂ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਗੁਰਜੀਤ ਸਿੰਘ ਵਾਸੀ ਕੋਟਸ਼ਮੀਰ ਨੇ ਦੱਸਿਆ ਕਿ ਉਨ੍ਹਾਂ ਦੇ ਨਹਿਰੀ ਖਾਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਵਲੋਂ ਸਟੇਅ ਵੀ ਲਈ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਉਨ੍ਹਾਂ ਕਿਹਾ ਕਿ ਐਤਵਾਰ ਸਵੇਰੇ ਦੂਸਰੀ ਧਿਰ ਦੇ ਵਿਅਕਤੀ ਖੇਤ ਵਿਚ ਧੱਕੇ ਨਾਲ ਖਾਲ ਪਾ ਰਹੇ ਸਨ। ਜਦੋਂ ਉਹ ਅਤੇ ਉਸਦਾ ਲੜਕਾ ਉਨ੍ਹਾਂ ਨੂੰ ਰੋਕਣ ਲਈ ਗਏ ਤਾਂ ਉਨ੍ਹਾਂ ਵਲੋਂ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਏ । ਦੱਸਿਆ ਜਾ ਰਿਹਾ ਹੈ ਗੋਲੀ ਬੱਜਣ ਕਾਰਨ ਦੂਸਰੀ ਧਿਰ ਦੇ ਵਿਅਕਤੀ ਵੀ ਜ਼ਖਮੀ ਹੋਏ ਹਨ। ਡੀਐਸਪੀ ਦਿਹਾਤੀ ਹਿਨਾ ਗੁਪਤਾ ਨੇ ਦੱਸਿਆ ਕਿ ਨਹਿਰੀ ਖਾਲ ਨੂੰ ਲੈ ਕਿ ਦੋ ਧਿਰਾਂ ਵਿਚ ਗੋਲੀ ਚੱਲੀ ਹੈ ਇਸ ਦੋਰਾਨ 4 ਵਿਅਕਤੀ ਜ਼ਖ਼ਮੀ ਹੋਏ ਹਨ। ਪੁਲਸ ਵਲੋਂ ਦੋਵੇ ਧਿਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ ਜਾਂਚ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8