4 ਲੱਖ ਦੀ ਭਾਰਤੀ ਕਰੰਸੀ ਅਤੇ ਹੈਰੋਇਨ ਸਣੇ ਔਰਤ ਤੇ ਉਸ ਦਾ ਸਾਥੀ ਨੌਜਵਾਨ ਗ੍ਰਿਫ਼ਤਾਰ

03/03/2022 1:39:17 PM

ਫਿਰੋਜ਼ਪੁਰ  (ਕੁਮਾਰ) : ਫਿਰੋਜ਼ਪੁਰ ’ਚ ਫਰੀਦਕੋਟ ਰੋਡ ’ਤੇ ਦਾਣਾ ਮੰਡੀ ਦੇ ਇਲਾਕੇ ’ਚ ਏ.ਐੱਸ.ਆਈ ਮਨਜੀਤ ਸਿੰਘ ਦੀ ਅਗਵਾਈ ’ਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਔਰਤ ਅਤੇ ਉਸਦੇ ਸਾਥੀ ਨੂੰ ਹੈਰੋਇਨ ਅਤੇ 4 ਲੱਖ ਰੁਪਏ ਦੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਦਾਣਾ ਮੰਡੀ ਨੇੜੇ ਗਸ਼ਤ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਸਾਹਮਣੇ ਤੋਂ ਇੱਕ ਨੌਜਵਾਨ ਅਤੇ ਔਰਤ ਨੂੰ ਆਉਂਦੇ ਦੇਖਿਆ ਅਤੇ ਉਹ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਨੂੰ ਭੱਜਣ ਲੱਗੇ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ

ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਪੁੱਛਗਿੱਛ ਕੀਤੀ ਗਈ ਤਾਂ ਔਰਤ ਨੇ ਆਪਣਾ ਨਾਂ ਸ਼ਿਮਲਾ ਮਹੰਤ ਵਾਸੀ ਫ਼ਿਰੋਜ਼ਪੁਰ ਅਤੇ ਇਕਬਾਲ ਸਿੰਘ ਮਿੰਟੂ ਵਾਸੀ ਪਿੰਡ ਬੱਧਨੀ ਕਲਾਂ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 4 ਲੱਖ ਦੀ ਭਾਰਤੀ ਕਰੰਸੀ ਬਰਾਮਦ ਹੋਈ। ਪੁਲਸ ਨੇ ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

Anuradha

This news is Content Editor Anuradha