ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼, 4 ਦੋਸ਼ੀ ਗ੍ਰਿਫਤਾਰ

01/04/2020 10:55:22 PM

ਮਾਨਸਾ,(ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ-

1. ਮੁਕੱਦਮਾ ਨੰ:6/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਾਨਸਾ|
ਬਰਾਮਦਗੀ: 600 ਨਸ਼ੀਲੀਆ ਗੋਲੀਆ ਮਾਰਕਾ ਟਰਾਮਾਡੋਲ
ਦੋਸੀ:  ਮਨਪਰੀਤ ਸਿੰਘ ਉਰਫ ਲਾਲੀ ਪੁੱਤਰ ਹਰਗੋਬਿੰਦ ਸਿੰਘ ਵਾਸੀ ਰਾਜਗੜ ਕੁੱਬੇ (ਗ੍ਰਿਫਤਾਰ)
 ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਭਾਈ ਦੇਸਾ ਉਕਤ ਦੋਸ਼ੀ ਨੂੰ ਕਾਬੂ ਕਰਕੇ 600 ਨਸ਼ੀਲੀਆ ਗੋਲੀਆ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ।| ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆ ਗੋਲੀਆ 70/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 100/-ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।|

2. ਮੁਕੱਦਮਾ ਨੰ:2/2020 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਜੌੜਕੀਆਂ|
ਬਰਾਮਦਗੀ: 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ)
 ਸਮੇਤ ਮੋਟਰਸਾਈਕਲ ਡਿਸਕਵਰ ਨੰ:ਐਚ.ਆਰ.25ਡੀ^7314
ਦੋਸੀ:  ਜਰਨੈਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਝੇਰਿਆਵਾਲੀ (ਗ੍ਰਿਫਤਾਰ)
 ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਜੌੜਕੀਆਂ ਉਕਤ ਦੋਸ਼ੀ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।|

3. ਮੁਕੱਦਮਾ ਨੰ:6/2020 ਅ/ਧ 61/1/14 ਆਬਕਾਰੀ ਐਕਟ ਥਾਣਾ ਬਰੇਟਾ|
ਬਰਾਮਦਗੀ: 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ)
 ਸਮੇਤ ਮੋਟਰਸਾਈਕਲ ਸਪਲੈਂਡਰ ਨੰ:ਐਚ.ਆਰ.59ਡੀ-4923
ਦੋਸੀ:  ਜੋਤ ਸਿੰਘ ਪੁੱਤਰ ਜਸਪਾਲ ਸਿੰਘ ਉਰਫ ਪੱਲੂ ਵਾਸੀ ਸੇਰਖਾ ਵਾਲਾ (ਗ੍ਰਿਫਤਾਰ)

4. ਮੁਕੱਦਮਾ ਨੰ:1/2020 ਅ/ਧ 61/1/14 ਆਬਕਾਰੀ ਐਕਟ ਥਾਣਾ ਬੋਹਾ|
ਬਰਾਮਦਗੀ: 100 ਲੀਟਰ ਲਾਹਣ
ਦੋਸੀ:  ਦਲੀਪ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਰਿਉਦ ਕਲਾਂ (ਗ੍ਰਿਫਤਾਰ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Bharat Thapa

Content Editor

Related News