ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼, 4 ਦੋਸ਼ੀ ਕਾਬੂ

12/17/2019 11:39:36 PM

ਮਾਨਸਾ,(ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ Zero Tolerance ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ, ਐਸ.ਟੀ.ਐਫ. ਪੰਜਾਬ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ-
1. ਮੁਕੱਦਮਾ ਨੰ:447/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ|
ਬਰਾਮਦਗੀ: 120 ਬੋਤਲਾਂ ਸ਼ਰਾਬ ਠੇਕਾ ਮਾਰਕਾ ਸੌਫੀ (ਹਰਿਆਣਾ) ਸਮੇਤ ਕਾਰ ਮਾਰੂਤੀ ਨੰ:ਐਚ.ਆਰ.70ਏ-4138
ਦੋਸੀ:  1).ਕਰਮਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਘਾਸੂਆ, ਹਰਿਆਣਾ (ਗ੍ਰਿਫਤਾਰ)
 2).ਜਸਵਿੰਦਰ ਸਿੰਘ ਪੁੱਤਰ ਰਾਜਵੀਰ ਸਿੰਘ ਵਾਸੀ ਘਾਸੂਆ, ਹਰਿਆਣਾ (ਗ੍ਰਿਫਤਾਰ)
 ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਮੇਨ ਸੜਕ ਬਾਹੱਦ ਪਿੰਡ ਨੰਗਲ ਖੁਰਦ ਉਕਤ ਦੋਸ਼ੀਆਂ ਨੂੰ ਕਾਰ ਸਮੇਤ ਕਾਬੂ ਕਰਕੇ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ| ਦੋਸ਼ੀਆਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।| 

2. ਮੁਕੱਦਮਾ ਨੰ:348/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ (ਹਰਿਆਣਾ) ਸਮੇਤ ਮੋਟਰਸਾਈਕਲ ਪਲਟੀਨਾ ਨੰ:ਪੀਬੀ.03ਟੀ^7561 ਦੋਸੀ:  ਸੱਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਟਾਣਾ ਕਲਾਂ (ਗ੍ਰਿਫਤਾਰ)
 ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਉਕਤ ਦੋਸ਼ੀ ਨੂੰ ਮੋਟਰਸਾਈਕਲ ਪਲਟੀਨਾ ਨੰ:ਪੀਬੀ.03ਟੀ^7561 ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਦੋਸ਼ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 600/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1100/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।| 

3. ਮੁਕੱਦਮਾ ਨੰ:211/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਿਟੀ-1 ਮਾਨਸਾ|
ਬਰਾਮਦਗੀ: 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਮਾਲਟਾ (ਹਰਿਆਣਾ) ਸਮੇਤ ਟਰੱਕ ਨੰ:ਪੀਬੀ.03ਏ.ਡਬਲਯੂ-9236
ਦੋਸੀ:  ਹਰਵਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਵਾਰਡ ਨੰ:26 ਮਾਨਸਾ (ਗ੍ਰਿਫਤਾਰ)
 ਥਾਣਾ ਸਿਟੀ-1 ਮਾਨਸਾ ਦੀ ਪੁਲਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਉਕਤ ਦੋਸ਼ੀ ਨੂੰ ਟਰੱਕ ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ| ਦੋਸ਼ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ| 

4. ਮੁਕੱਦਮਾ ਨੰ:250/2019 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ|
ਬਰਾਮਦਗੀ: 23 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਚੰਡੀਗੜ)
ਦੋਸੀ:  ਵਿਵੇਕਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੀਖੀ (ਗ੍ਰਿਫਤਾਰ ਨਹੀ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|


Bharat Thapa

Content Editor

Related News