ਕੇਂਦਰੀ ਜੇਲ੍ਹ ਫਿਰੋਜ਼ਪੁਰ ''ਚੋਂ ਤਲਾਸ਼ੀ ਮੁਹਿੰਮ ਦੌਰਾਨ 4 ਮੋਬਾਇਲ ਫੋਨ ਬਰਾਮਦ

01/21/2023 12:29:42 PM

ਫਿਰੋਜ਼ਪੁਰ (ਕੁਮਾਰ)- ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਤਲਾਸ਼ੀ ਮੁਹਿੰਮ ਦੌਰਾਨ 4 ਹੋਰ ਲਾਵਾਰਿਸ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੀ ਲਿਖ਼ਤੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ| 

ਇਹ ਵੀ ਪੜ੍ਹੋ :ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਮੌਕੇ ਬੋਲੇ CM ਭਗਵੰਤ ਮਾਨ, 'ਆਰੇ' ਤੋਂ ਡਰਦੇ ਭਾਜਪਾ 'ਚ ਜਾ ਰਹੇ ਨੇ ਲੀਡਰ

ਇਹ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਨੇ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਦੇ ਸਟਾਫ਼ ਨੂੰ ਨਾਲ ਲੈ ਕੇ ਪੁਰਾਣੀ ਬੈਰਕ ਨੰਬਰ 12 ਦੀ ਤਲਾਸ਼ੀ ਲਈ ਤਾਂ ਬੈਰਕ ਵਿੱਚ ਲੱਗੇ ਜੰਗਲੇ ਤੋਂ ਬੈਟਰੀ ਅਤੇ ਸਿਮ ਕਾਰਡ  ਸਮੇਤ 3 ਸੈਮਸੰਗ ਕੀਪੈਡ ਮੋਬਾਇਲ ਫੋਨ ਅਤੇ ਬੈਰਕ ਨੰਬਰ-4 ਦੀ ਤਲਾਸ਼ੀ ਲੈਣ 'ਤੇ ਬੈਰਕ ਦੇ ਅੰਦਰ ਬਣੇ ਰੋਸ਼ਨਦਾਨ ਤੋਂ ਬੈਟਰੀ ਅਤੇ ਸਿਮ ਕਾਰਡ ਸਮੇਤ ਇਕ ਮੋਬਾਇਲ ਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News