ਜੇਲ੍ਹ ਅੰਦਰ ਹਵਾਲਾਤੀਆਂ ਕੋਲ ਸੀ ਟੱਚ ਸਕਰੀਨ ਮੋਬਾਈਲ, ਪੁਲਸ ਨੇ ਕਰ ਲਏ ਬਰਾਮਦ
Friday, Sep 26, 2025 - 06:15 PM (IST)

ਫਿਰੋਜ਼ਪੁਰ, (ਕੁਮਾਰ) ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਸਰਦਾਰ ਮਨਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਜੇਲ੍ਹ ਵਿੱਚ ਚਲਾਈ ਗਈ ਤਲਾਸ਼ੀ ਮੁੁਹਿੰਮ ਦੌਰਾਨ ਹਵਾਲਾਤੀਆਂ ਤੋਂ ਸਿਮ ਕਾਰਡ ਦੇ ਨਾਲ ਦੋ ਟੱਚ ਸਕਰੀਨ ਅਤੇ ਦੋ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਸਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖਤੀ ਜਾਣਕਾਰੀ ਦੇ ਆਧਾਰ ''ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਜਾਣਕਾਰੀ ਦਿੰਦੇ ਹੋਏ ਏਐਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਥਾਣਾ ਸਿਟੀ ਨੂੰ ਭੇਜੀ ਲਿਖਤੀ ਸੂਚਨਾ ਵਿੱਚ ਦੱਸਿਆ ਕਿ ਹਵਾਲਾਤੀ ਵਿਸ਼ਾਲ ਸਿੰਘ ਉਰਫ ਲਾਲੂ ਤੋਂ ਇੱਕ ਟੱਚ ਸਕਰੀਨ ਮੋਬਾਈਲ ਫੋਨ, ਹਵਾਲਾਤੀ ਹਰਪ੍ਰਤਾਪ ਸਿੰਘ ਤੋਂ ਇੱਕ ਟੱਚ ਸਕਰੀਨ ਮੋਬਾਈਲ ਫੋਨ, ਹਵਾਲਾਤੀ ਕੁਲਜੀਤ ਸਿੰਘ ਤੋਂ ਇੱਕ ਕੀਪੈਡ ਮੋਬਾਈਲ ਫੋਨ ਅਤੇ ਹਵਾਲਾਤੀ ਸੁਨੀਲ ਕੁਮਾਰ ਤੋਂ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ। ਕਿਹਾ ਕਿ ਨਾਮਜ਼ਦ ਵਿਚਾਰ ਅਧੀਨ ਕੈਦੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।