ਫਿਰੋਜ਼ਪੁਰ ਜੇਲ੍ਹ ’ਚ ਤਲਾਸ਼ੀ ਮੁਹਿੰਮ ਦੌਰਾਨ 4 ਹੋਰ ਮੋਬਾਈਲ ਹੋਏ ਬਰਾਮਦ

05/17/2022 4:01:20 PM

ਫਿਰੋਜ਼ਪੁਰ  (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਆਏ ਦਿਨ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋ ਰਹੇ ਹਨ। ਇਸੇ ਕੜੀ ਦੇ ਚੱਲਦਿਆਂ ਅੱਜ ਮੁੜ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਦੀ ਅਗਵਾਈ ਹੇਠ ਜੇਲ੍ਹ ਦੇ ਮੁਲਾਜ਼ਮਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਤਲਾਸ਼ੀ ਦੌਰਾਨ ਸਿਮ ਕਾਰਡ ਅਤੇ ਬੈਟਰੀਆਂ ਸਮੇਤ ਚਾਰ ਹੋਰ ਮੋਬਾਈਲ ਫ਼ੋਨ ਅਤੇ ਇੱਕ ਬੈਟਰੀ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਭੇਜੀ ਸ਼ਿਕਾਇਤ ’ਚ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਦੀ ਤਲਾਸ਼ੀ ਲਈ ਤਾਂ ਬੈਰਕ ਦੇ ਅੰਦਰ ਰੋਸ਼ਨਦਾਨ ਵਿਚੋਂ ਨੀਲੇ ਰੰਗ ਦਾ ਕੀਪੈਡ ਮੋਬਾਈਲ ਫ਼ੋਨ ਅਤੇ ਇੱਕ ਕਾਲੇ ਰੰਗ ਦੀ ਬੈਟਰੀ ਬਰਾਮਦ ਹੋਈ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਇਸ ਤੋਂ ਬਾਅਦ ਪੁਰਾਣੀ ਬੈਰਕ ਨੰਬਰ 7 ਦੀ ਤਲਾਸ਼ੀ ਲੈਣ ’ਤੇ ਲੋਹੇ ਦੀ ਗਰਿੱਲ ਦੇ ਹੇਠਾਂ ਛੁਪਾਇਆ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਅਤੇ ਬੈਰਕ ਨੰਬਰ 3 ਦੀ ਤਲਾਸ਼ੀ ਲੈਣ ’ਤੇ ਹਵਾਲਾਤੀ ਰਾਜਬੀਰ ਸਿੰਘ ਕੋਲੋਂ ਇਕ ਮੋਬਾਈਲ ਫ਼ੋਨ ਅਤੇ ਇਸ ਬੈਰਕ ਵਿੱਚ ਹਵਾਲਾਤੀ ਜਗਸੀਰ ਸਿੰਘ ਕੋਲੋਂ ਇਕ ਮੋਬਾਈਲ ਫ਼ੋਨ ਸੈਮਸੰਗ ਕੀਪੈਡ ਬਰਾਮਦ ਹੋਇਆ। ਇਸ ਬਰਾਮਦਗੀ ਦੇ ਸਬੰਧ ਵਿੱਚ ਥਾਣਾ ਸਿਟੀ ਵਿੱਚ ਪੁਲਿਸ ਵੱਲੋਂ ਹਵਾਲਾਤੀ ਰਾਜਬੀਰ ਸਿੰਘ, ਜਗਸੀਰ ਸਿੰਘ ਅਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News