ਚੰਡੀਗੜ੍ਹ 'ਚ ਥੰਮਣ ਦਾ ਨਾਂ ਨਹੀਂ ਲੈ ਰਿਹੈ 'ਕੋਰੋਨਾ', 4 ਨਵੇਂ ਮਾਮਲਿਆਂ ਦੀ ਪੁਸ਼ਟੀ

Friday, May 29, 2020 - 10:28 AM (IST)

ਚੰਡੀਗੜ੍ਹ 'ਚ ਥੰਮਣ ਦਾ ਨਾਂ ਨਹੀਂ ਲੈ ਰਿਹੈ 'ਕੋਰੋਨਾ', 4 ਨਵੇਂ ਮਾਮਲਿਆਂ ਦੀ ਪੁਸ਼ਟੀ

ਚੰਡੀਗੜ੍ਹ : ਕੋਰੋਨਾ ਵਾਇਰਸ ਚੰਡੀਗੜ੍ਹ 'ਚ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਹਿਰ ਦੀ ਬਾਪੂਧਾਮ ਕਾਲੋਨੀ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣ ਬਾਪੂਧਾਮ ਕਾਲੋਨੀ 'ਚੋਂ ਹੀ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਯੂ. ਪੀ.-ਬਿਹਾਰ ਜਾਣ ਵਾਲੇ ਪਰਵਾਸੀ ਮਜ਼ਦੂਰਾਂ ਲਈ ਰਜਿਸਟ੍ਰੇਸ਼ਨ ਕਰਾਉਣ ਦਾ ਇਕ ਹੋਰ ਮੌਕਾ

ਨਵੇਂ ਮਾਮਲਿਆਂ 'ਚ 30, 31, 37 ਸਾਲ ਦੀਆਂ ਜਨਾਨੀਆਂ ਅਤੇ 18 ਸਾਲਾਂ ਦਾ ਨੌਜਵਾਨ ਸ਼ਾਮਲ ਹੈ। ਇਸ ਦੇ ਨਾਲ ਹੀ ਇਕੱਲੀ ਬਾਪੂਧਾਮ ਕਾਲੋਨੀ 'ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 220 ਹੋ ਗਈ ਹੈ, ਜਦੋਂ ਕਿ ਸ਼ਹਿਰ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 293 ਤੱਕ ਪੁੱਜ ਗਈ ਹੈ। 
ਇਹ ਵੀ ਪੜ੍ਹੋ : ਧੂੜ ਭਰੀ ਹਨ੍ਹੇਰੀ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਡਿਗਿਆ ਪਾਰਾ
 


author

Babita

Content Editor

Related News