ਪੈਟਰੋਲ ਪੰਪ ਤੋਂ 1,46,000 ਲੁੱਟ ਕੇ 4 ਵਿਅਕਤੀ ਫ਼ਰਾਰ
Monday, Dec 30, 2024 - 06:19 PM (IST)
ਫਾਜ਼ਿਲਕਾ (ਨਾਗਪਾਲ, ਲੀਲਾਧਰ)-ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਖੂਈ ਖੇਡ਼ਾ ਦੇ ਇਕ ਪੈਟਰੋਲ ਪੰਪ ਤੋਂ 1 ਲੱਖ 46 ਹਜ਼ਾਰ ਰੁਪਏ ਲੁੱਟਣ ਵਾਲੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਨੁਰਾਗ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸਦਾ ਫਾਜ਼ਿਲਕਾ-ਅਬੋਹਰ ਰੋਡ ’ਤੇ ਪਿੰਡ ਖੂਈ ਖੇਡ਼ਾ ਕੋਲ ਫਿਲਿੰਗ ਸਟੇਸ਼ਨ ਹੈ, ਜਿਥੇ 29 ਦਸੰਬਰ ਨੂੰ ਸਵੇਰੇ 3 ਵਜ਼ੇ ਕਮਰੇ ਦਾ ਸ਼ੀਸ਼ਾ ਤੋੜ ਕੇ ਚਾਰ ਅਣਪਛਾਤੇ ਵਿਅਕਤੀ ਪੈਟਰੋਲ ਪੰਪ ਦੇ ਸੇਲਜਮੈਨ ਤੋਂ 26 ਹਜ਼ਾਰ ਅਤੇ ਬੈਗ ’ਚ ਪਏ 1 ਲੱਖ 20 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8