ਲੁੱਟ-ਖੋਹ ਅਤੇ ਨਸ਼ਾ ਵੇਚਣ ਵਾਲੇ  4 ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ

Sunday, Apr 27, 2025 - 06:41 PM (IST)

ਲੁੱਟ-ਖੋਹ ਅਤੇ ਨਸ਼ਾ ਵੇਚਣ ਵਾਲੇ  4 ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ

ਕੋਟਕਪੂਰਾ (ਨਰਿੰਦਰ)-ਜ਼ਿਲ੍ਹਾ ਪੁਲਸ ਮੁਖੀ ਡਾ. ਪ੍ਰਗਿਆ ਜੈਨ ਵੱਲੋਂ ਬੁਰੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ’ਤੇ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਰਾਹਗੀਰਾਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਨਸ਼ਾ ਕਰਨ ਤੇ ਵੇਚਣ ਦੇ ਆਦੀ 4 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਸਮੇਤ ਪੁਲਸ ਪਾਰਟੀ ਪਿੰਡ ਪੰਜਗਰਾਈਂ ਕਲਾਂ ਦੇ ਬੱਸ ਅੱਡੇ ’ਤੇ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਹਗੀਰਾਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਨਸ਼ਾ ਵੇਚਣ ਤੇ ਕਰਨ ਦੇ ਆਦੀ ਕੁੱਝ ਵਿਅਕਤੀ ਪਿੰਡ ਪੰਜਗਰਾਈ ਕਲਾਂ ਦੀ ਹੱਦ ਤੋਂ ਘਣੀਏਵਾਲਾ ਰੋਡ ’ਤੇ ਸੂਏ ਦੇ ਕੋਲ ਵੀਰਾਨ ਪਾਈ ਜਗ੍ਹਾ ’ਤੇ ਲੁੱਕ-ਛਿਪ ਕੇ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਜੇਕਰ ਹੁਣੇ ਕਾਰਵਾਈ ਕੀਤੀ ਜਾਵੇ ਤਾਂ ਉਕਤ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦਾ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ

ਮਿਲੀ ਸੂਚਨਾ ਦੇ ਆਧਾਰ ’ਤੇ ਸਹਾਇਕ ਥਾਣੇਦਾਰ ਤਿਲਕ ਰਾਜ ਵੱਲੋਂ ਪੁਲਸ ਪਾਰਟੀ ਦੀ ਮਦਦ ਨਾਲ ਕੀਤੀ ਗਈ ਕਾਰਵਾਈ ਦੌਰਾਨ ਉਕਤ ਸਥਾਨ ਤੋਂ ਜੋਗਾ ਵਾਸੀ ਕੋਟਕਪੂਰਾ, ਸ਼ੰਟੀ ਵਾਸੀ ਪਿੰਡ ਸਿਵੀਆਂ, ਰਵੀ ਵਾਸੀ ਪਿੰਡ ਕੋਟਲਾ ਮਿਹਰ ਸਿੰਘ ਅਤੇ ਗੁਰਲਾਲ ਸਿੰਘ ਵਾਸੀ ਪਿੰਡ ਖਾਰਾ ਨੂੰ ਤਿੰਨ ਲਕੱੜ ਦੇ ਦਸਤਿਆਂ ਅਤੇ ਇਕ ਕਿਰਪਾਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਇਸ ਸੰਬੰਧ ਵਿਚ ਥਾਣਾ ਸਦਰ ਪੁਲਸ ਕੋਟਕਪਰਾ ਵਿਖੇ ਉਕਤ ਚਾਰਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News