ਹੈਰੋਇਨ, ਚੂਰਾ ਪੋਸਤ ਅਤੇ ਸ਼ਰਾਬ ਸਮੇਤ 4 ਕਾਬੂ

Thursday, Apr 02, 2020 - 10:20 PM (IST)

ਹੈਰੋਇਨ, ਚੂਰਾ ਪੋਸਤ ਅਤੇ ਸ਼ਰਾਬ ਸਮੇਤ 4 ਕਾਬੂ

ਮੋਗਾ, (ਆਜ਼ਾਦ)- ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਹਿਲਾ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਅ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦ ਉਹ ਬੀਤੀ ਦੇਰ ਰਾਤ ਪਿੰਡ ਦੋਲੇਵਾਲਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਉਰਫ ਸੱਗੂ ਅਤੇ ਸਵਰਨ ਕੌਰ ਦੋਨੋਂ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ 20 ਗ੍ਰਾਮ ਹੈਰੋਇਨ ਦੇ ਇਲਾਵਾ 12 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਵਾਂ ਦੋਸ਼ੀਆਂ ਖਿਲਾਫ ਥਾਣਾ ਕੋਟ ਈਸੇ ਖਾਂ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪਿੰਡ ਦੋਲੇਵਾਲਾ ਕੋਲ ਜਾ ਰਹੇ ਸੀ, ਜਦ ਪੁਲਸ ਪਾਰਟੀ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਲਖਵਿੰਦਰ ਸਿੰਘ ਨਿਵਾਸੀ ਪਿੰਡ ਢੋਲੇਵਾਲ ਲੁਧਿਆਣਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਦੋ ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਸਲੀਣਾ ਕੋਲ ਜਾ ਰਹੇ ਸੀ ਤਾਂ ਬਸੰਤ ਸਿੰਘ ਨਿਵਾਸੀ ਪਿੰਡ ਖੋਸਾ ਕੋਟਲਾ ਨੂੰ ਕਾਬੂ ਕਰ ਕੇ ਸਵਾ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।


author

Bharat Thapa

Content Editor

Related News