ਸਕੂਲ ਤੋਂ ਘਰ ਆ ਰਹੇ ਬੱਚੇ ਦੀ ਸੜਕ ਹਾਦਸੇ ਦੌਰਾਨ ਮੌਤ

10/11/2018 8:23:06 PM

ਸਰਦੂਲਗੜ੍ਹ,(ਚੋਪੜਾ)— ਸਥਾਨਕ ਸ਼ਹਿਰ ਦੇ ਖੈਰਾ ਕੈਂਚੀਆਂ ਨੇੜੇ ਸੜਕ ਹਾਦਸੇ ਦੌਰਾਨ ਇਕ ਚਾਰ ਸਾਲਾ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਖੈਰਾ ਕੈਂਚੀਆਂ ਨੇੜੇ ਇਕ ਤੇਜ਼ ਰਫਤਾਰ ਕਾਰ ਨੇ 4 ਸਾਲਾਂ ਮਾਸੂਮ ਵਿਦਿਆਰਥੀ ਚਮਕੌਰ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।| ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਵਾਸੀ ਸਰਦੂਲਗੜ੍ਹ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਲੜਕਾ ਚਮਕੌਰ ਸਿੰਘ ਸਰਕਾਰੀ ਪ੍ਰਾਈਮਰੀ ਸਕੂਲ ਖੈਰਾ ਕੈਂਚੀਆਂ ਵਿੱਚ ਪੜਦਾ ਸੀ। ਬਲਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦਾ ਪੁੱਤਰ ਸਕੂਲ ਤੋਂ ਛੁੱਟੀ ਹੋਣ ਦੇ ਬਾਅਦ ਬਾਹਰ ਆਇਆ ਤਾਂ ਇਕ  ਤੇਜ਼ ਰਫਤਾਰ ਕਾਰ ਨੇ ਉਸ ਦੇ ਪੁੱਤਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਉਸ ਦੀ ਹਸਪਤਾਲ 'ਚ ਮੌਤ ਹੋ ਗਈ।| ਇਸ ਸਬੰਧੀ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।