40 ਮਰੀਜ਼ਾਂ ਨੇ ਕੋਰੋਨਾ ’ਤੇ ਕੀਤੀ ਫਤਿਹ ਹਾਸਿਲ : ਡਿਪਟੀ ਕਮਿਸ਼ਨਰ

09/06/2020 7:35:57 PM

ਸੰਗਰੂਰ, (ਵਿਵੇਕ ਸਿੰਧਵਾਨੀ, ਯਾਦਵਿੰਦਰ, ਸਿੰਗਲਾ) - ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖਬਰ ਆਈ ਜਦੋਂ ‘ਮਿਸ਼ਨ ਫਤਿਹ’ ਤਹਿਤ 40 ਪਾਜ਼ੇਟਿਵ ਮਰੀਜ਼ਾਂ ਨੇ ‘ਕੋਵਿਡ-19’ ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 3 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 2 ਮਰੀਜ਼ ਭੋਗੀਵਾਲ ਤੋਂ, 2 ਸਿਵਲ ਹਸਪਤਾਲ ਮਲੇਰਕੋਟਲਾ ਤੋਂ, 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 3 ਮਰੀਜ਼ ਜੀ. ਐੱਮ. ਸੀ. ਪਟਿਆਲਾ ਤੋਂ , 3 ਮਰੀਜ਼ ਡੀ. ਐੱਮ. ਸੀ. ਤੋਂ ਅਤੇ ਹੋਮ ਆਈਸੋਲੇਸ਼ਨ ਤੋਂ 26 ਨੇ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।

ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ‘ਕੋਵਿਡ-19’ ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਕ-ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ ਕਰਨ।


Bharat Thapa

Content Editor

Related News