ਫਰੀਦਕੋਟ ਜ਼ਿਲ੍ਹੇ ''ਚ 41 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ, 1 ਦੀ ਮੌਤ

08/25/2020 8:28:23 PM

ਫਰੀਦਕੋਟ,(ਬਾਂਸਲ, ਜਸਬੀਰ ਕੌਰ)- ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ. ਏ. ਐੱਸ. ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ’ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ‘ਮਿਸ਼ਨ ਫਤਿਹ’ ਤਹਿਤ ਲੋਕਾਂ ਨੂੰ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ । ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 21383 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 641 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿਚ 19527 ਰਿਪੋਰਟਾਂ ਨੈਗੇਟਿਵ ਆਈਆਂ ਹਨ।

ਅੱਜ ਜ਼ਿਲੇ ’ਚ 1 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜੋ ਪਿੰਡ ਰਾਜੋਵਾਲਾ ਦਾ ਵਸਨੀਕ ਸੀ, ਜਦ ਕੇ 41 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਹੋਰ ਵਾਧਾ ਹੋ ਗਿਆ ਹੈ, ਹੁਣ ਫਰੀਦਕੋਟ ਜ਼ਿਲੇ ਦੇ 369 ਐਕਟਿਵ ਕੇਸ ਹਨ ਜੋ ਜ਼ੇਰੇ ਇਲਾਜ ਹਨ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਨੇੜੇ ਦੇ ਫਲੂ ਕਾਰਨਰ’ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ। ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਅੱਜ ਤੱਕ ਜ਼ਿਲੇ ਵਿਚ 875 ਕੋਰੋਨਾ ਮਰੀਜ਼ ਹੋ ਚੱਕੇ ਹਨ ‘ਮਿਸ਼ਨ ਫਤਿਹ’ ਤਹਿਤ 496 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ,ਅੱਜ 9 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ’ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜ਼ਿਲੇ ਵਿਚ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਐਪੀਡਿਮੋਲੋਜਿਸਟ ਡਾ. ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 350 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿਚ ਭੇਜੇ ਗਏ ਹਨ। ਉਨ੍ਹਾਂ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਜੈਤੋ, ਬਾਜਾਖਾਨਾ, ਕੋਟਕਪੂਰਾ, ਸਾਦਿਕ ਅਤੇ ਫਰੀਦਕੋਟ ਵਿਖੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਾਜ਼ੇਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਜਾਂਚ ਲਈ ਲੈਬ ਵਿਚ ਭੇਜੇ ਜਾ ਸਕਣ। ਉਨ੍ਹਾਂ ਆਪਣੇ ਮੋਬਾਇਲ ’ਤੇ ਕੋਵਾ ਐਪ ਡਾਊਨਲੋਡ ਕਰਨ ਦੀ ਸਲਾਹ ਦਿੱਤੀ।


Bharat Thapa

Content Editor

Related News