4161 ਨਵੇਂ ਅਧਿਆਪਕਾਂ ਨੂੰ ਓ.ਪੀ.ਐੱਸ ਨਹੀਂ, ਨਵੀਂ ਪੈਨਸ਼ਨ ਸਕੀਮ ਹੀ ਮਿਲੇਗੀ
Thursday, Jan 12, 2023 - 03:55 PM (IST)
ਚੰਡੀਗੜ੍ਹ- ਪੰਜਾਬ ਸਰਕਾਰ ਨੇ ਬੀਤੇ ਦਿਨੀਂ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਸਾਰੇ ਅਧਿਆਪਕਾਂ ਨੂੰ ਨਵੀਂ ਪੈਨਸ਼ਨ ਸਕੀਮ ਦੇ ਤਹਿਤ ਰੱਖਿਆ ਗਿਆ ਸੀ। ਜਦ ਕਿ ਸਰਕਾਰ ਨਵੰਬਰ 2022 'ਚ ਹੀ ਪੁਰਾਣੀ ਪੈਨਸ਼ਨ ਸਕੀਮ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਪੰਜਾਬ ਸਰਕਾਰ 18 ਨਵੰਬਰ, 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਕੇਂਦਰ ਤੋਂ ਐੱਨ. ਪੀ. ਐੱਸ. 'ਚ ਜਮ੍ਹਾ 16,764 ਕਰੋੜ ਰੁਪਏ ਦੀ ਮੰਗ ਕਰ ਰਹੀ ਹੈ।
ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ
ਸਿੱਖਿਆ ਵਿਭਾਗ ਨੇ ਡਾਇਰੈਕਟਰ ਤੇਜਦੀਪ ਸੈਣੀ ਵੱਲੋਂ ਜਾਰੀ ਨਿਯੁਕਤੀ ਪੱਤਰਾਂ ਦੇ ਨਿਯਮ ਅਤੇ ਸ਼ਰਤਾਂ ਦੀ ਸੂਚੀ 'ਚ 14ਵੀਂ ਸ਼ਰਤ ਦੇ ਅਨੁਸਾਰ ਸਾਰੇ ਅਧਿਆਪਕਾਂ 'ਤੇ 12 ਜਨਵਰੀ, 2004 ਨੂੰ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਲਾਗੂ ਹੋਵੇਗੀ। ਇਸ ਤੋਂ ਇਲਾਵਾ ਪੈਨਸ਼ਨ ਸਬੰਧੀ ਸਰਕਾਰ ਵੱਲੋਂ ਜਾਰੀ ਹੋਣ ਵਾਲੇ ਨਵੇਂ ਨਿਰਦੇਸ਼ ਵੀ ਜਾਰੀ ਹੋਣਗੇ। ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਨ.ਪੀ.ਐੱਸ ਦਾ ਪੈਸਾ ਮਿਲਣ 'ਤੇ ਪੁਰਾਣੀ ਪੈਨਸ਼ਨ ਦਾ ਫ਼ਾਇਦਾ ਮਿਲੇਗਾ।
ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।