45 ਸਾਲਾ ਵਿਅਕਤੀ ਦੀ ਡੀ. ਐੱਮ. ਸੀ. ਲੁਧਿਆਣਾ ’ਚ ਕੋਰੋਨਾ ਨਾਲ ਮੌਤ

11/26/2020 1:28:55 AM

ਮੋਗਾ, (ਸੰਦੀਪ ਸ਼ਰਮਾ)- ਜ਼ਿਲ੍ਹਾ ਮੋਗਾ ਦੇ ਪਿੰਡ ਰਾਮੂਵਾਲਾ ਨਿਵਾਸੀ 45 ਸਾਲਾ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਵਿਚ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਮਰੀਜ਼ ਹੈਪੇਟਾਈਟਸ ਸੀ ਨਾਲ ਵੀ ਗ੍ਰਸਤ ਸੀ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੋਰੋਨਾ ਕੇਸਾਂ ਦੀ ਜ਼ਿਲੇ ਵਿਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ 4 ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ’ਤੇ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਜ਼ਿਲੇ ਵਿਚ ਕੁੱਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 59 ਹੋ ਗਈ ਹੈ, ਜਿਨ੍ਹਾਂ ’ਚੋਂ 59 ਕੇਸਾਂ ਨੂੰ ਹੋਮ ਆਈਸੋਲੇਸਟ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 67,251 ਕੋਰੋਨਾ ਸੈਂਪਲ ਇਕੱਤਰ ਕੀਤੇ ਹਨ, ਜਿਨ੍ਹਾਂ ’ਚੋਂ 50,680 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 588 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹੁਣ ਤੱਕ ਮੋਗਾ ਜ਼ਿਲੇ ਦੇ 2,538 ਮਰੀਜ਼ ਕੋਰੋਨਾ ਉੱਪਰ ਫਤਿਹ ਵੀ ਹਾਸਲ ਕਰ ਚੁੱਕੇ ਹਨ। ਅੱਜ ਸਿਹਤ ਵਿਭਾਗ 492 ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਖਤਮ ਕਰਨ ਲਈ ਚਲਾਏ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਂਕਿ ਇੱਕ ਮਾਤਰ ਸਾਵਧਾਨੀ ਹੀ ਇਸ ਵਾਈਰਸ ਤੋਂ ਬਚਾਅ ਦਾ ਸਾਧਨ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋਂ ਵੱਧ ਕੋਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸ਼ਨਾਖਤ ਕਰ ਕੇ ਮਰੀਜ ਨੂੰ ਠੀਕ ਕੀਤਾ ਜਾ ਸਕੇ ਅਤੇ ਉਸ ਤੋਂ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

Bharat Thapa

This news is Content Editor Bharat Thapa