ਨਸ਼ੇ ਕਾਰਨ 45 ਸਾਲਾ ਵਿਅਕਤੀ ਦੀ ਮੌਤ, ਪਿੰਡ ''ਚ ਸ਼ਰੇਆਮ ਵਿਕ ਰਿਹਾ ਨਸ਼ਾ

06/19/2022 5:04:19 PM

ਫਿਰੋਜ਼ਪੁਰ( ਸੰਨੀ ) : ਸੂਬੇ ਵਿਚ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਬੇਸ਼ੱਕ ਸਰਕਾਰ ਅਤੇ ਪੁਲਸ ਵੱਲੋਂ ਰੋਕ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਆਏ ਦਿਨ ਨਸ਼ੇ ਕਾਰਨ ਚਾਵਾਂ ਨਾਲ ਪਾਲੇ ਮਾਵਾਂ ਦੇ ਨੌਜਵਾਨ ਗੱਭਰੂ-ਪੁੱਤ ਇਸ ਜਹਾਨੋਂ ਤੁਰ ਰਹੇ ਹਨ। ਫਿਰੋਜ਼ਪੁਰ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਆਸਲ ਤੋਂ ਸਾਹਮਣੇ ਆਇਆ ਹੈ। ਇਸ ਤਰ੍ਹਾਂ ਦਾ ਇਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ 45 ਸਾਲਾਂ ਸ਼ੇਰਾ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ ਜੇਲ੍ਹ 'ਚ ਨਹੀਂ ਰੁਕ ਰਿਹਾ ਮੋਬਾਇਲ ਮਿਲਣ ਦਾ ਸਿਲਸਿਲਾ, 3 ਹੋਰ ਮੋਬਾਇਲ ਸਮੇਤ ਸਿਮ ਕਾਰਡ ਬਰਾਮਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸ਼ੇਰਾਂ ਨਸ਼ੇ ਕਰਨ ਦਾ ਆਦੀ ਸੀ ਜਿਸਨੂੰ ਕਈ ਵਾਰ ਨਸ਼ਾ ਛੁਡਾਉ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਪਰ ਜਿਵੇਂ ਹੀ ਉਹ ਠੀਕ ਹੋ ਕੇ ਪਿੰਡ ਆਉਂਦਾ ਸੀ ਤਾਂ ਫਿਰ ਨਸ਼ੇ ਤੇ ਲੱਗ ਜਾਂਦਾ ਸੀ ਕਿਉਂਕਿ ਉਨ੍ਹਾਂ ਦੇ ਪਿੰਡ ਵਿੱਚ ਸਰੇਆਮ ਨਸ਼ਾ ਵਿਕ ਰਿਹਾ ਹੈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸ਼ੇਰਾਂ ਆਪਣੇ ਪਿੱਛੇ ਛੋਟੇ-ਛੋਟੇ ਚਾਰ ਬੱਚੇ ਛੱਡ ਗਿਆ ਹੈ। ਜਿਨ੍ਹਾਂ ਦਾ ਪਾਲਣ ਪੋਸ਼ਣ ਬੜਾ ਔਖਾ ਹੋਵੇਗਾ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ। ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਨਸ਼ੇ ਦੇ ਹੜ੍ਹ ਨੂੰ ਰੋਕਿਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਕਹਿਰ ਤੋਂ ਬਚਾਇਆ ਜਾ ਸਕੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News