ਕਣਕ ਦੇ ਨਾੜ ਨੂੰ ਅੱਗ ਲੱਗਣ ਨਾਲ 450 ਵਿੱਘੇ ਫ਼ਸਲ ਸੜ ਕੇ ਹੋਈ ਸੁਆਹ, ਨਰਿੰਦਰ ਭਰਾਜ ਨੇ ਲਿਆ ਮੌਕੇ ਦਾ ਜਾਇਜ਼ਾ

04/21/2022 11:37:09 AM

PunjabKesariਸੰਗਰੂਰ (ਸਿੰਗਲਾ) : ਪੰਜਾਬ ਅੰਦਰ ਜਿੱਥੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਵੱਲੋਂ ਜਿੱਥੇ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਿਸਾਨੀ ਪ੍ਰੇਸ਼ਾਨੀ ਦੇ ਆਲਮ ਵਿੱਚੋਂ ਗੁਜਰ ਰਹੀ ਹੈ। ਇਸ ਤੋਂ ਕਿਸਾਨਾਂ ਉੱਪਰ ਇਕ ਕੁਦਰਤ ਦੀ ਮਾਰ ਕਣਕ ਦੀਆਂ ਫਸਲਾਂ ਅਤੇ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਵਾਪਰ ਰਹੀ ਹੈ । ਗੁਰਦੁਆਰਾ ਨਾਨਕਿਆਣਾ ਸਾਹਿਬ, ਪਿੰਡ ਥਲੇਸਾਂ ਤੇ ਮੰਗਵਾਲ ਨਾਲ ਲੱਗਦੇ ਖੇਤਾਂ ਵਿੱਚ ਅੱਜ ਲੱਗੀ ਅਚਾਨਕ ਅੱਗ ਕਾਰਨ ਕਿਸਾਨਾਂ ਦਾ ਸਾਢੇ ਚਾਰ ਸੌ ਬਿੱਘੇ ਤੋਂ ਉੱਪਰ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ ਅਤੇ ਇਸ ਨਾਲ ਕਿਸਾਨਾਂ ਦੇ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕੁਝ ਸਮੇਂ ਵਿੱਚ ਹੀ ਇਸ ਨੇ ਸੈਂਕੜੇ ਵਿੱਘੇ ਕਣਕ ਦੇ ਨਾੜ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਤੇਜ਼ ਹਵਾ ਚੱਲਣ ਕਾਰਨ ਅੱਗ ’ਤੇ ਕਾਬੂ ਪਾਉਣਾ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

 

ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡਾਲਾ ਦੇ ਨੇੜਲੇ ਸਹਿਯੋਗੀ ਜੱਸਾ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕਤਲ

ਬੇਸ਼ੱਕ ਪਿੰਡਾਂ ਦੇ ਲੋਕਾਂ ਨੇ ਪਾਣੀ ਵਾਲੀਆਂ ਟੈਂਕੀਆਂ ਮਿੰਨੀ ਫਾਇਰ ਬ੍ਰਿਗੇਡ ਟੈਂਕਰਾਂ ਅਤੇ ਸਪਰੇਅ ਪੰਪਾਂ ਦੀ ਮਦਦ ਨਾਲ ਇਸ ਅੱਗ ’ਤੇ ਕਾਬੂ ਪਾਉਣ ਦੀ ਜੱਦੋਜਹਿਦ ਕੀਤੀ ਗਈ ਪਰ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੋਂ ਘੰਟਾ ਲੇਟ ਪੁੱਜਣ ਕਾਰਨ ਇਹ ਅੱਗ ਭਿਆਨਕ ਰੂਪ ਧਾਰ ਗਈ। ਸਾਬਕਾ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨੂੰ ਫੌਰੀ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਐਮਰਜੈਂਸੀ ਸਮੇਂ ਲੋਕਾਂ ਦੇ ਫੋਨ ਵੀ ਅਧਿਕਾਰੀਆਂ ਵੱਲੋਂ ਨਹੀਂ ਚੁੱਕੇ ਜਾਂਦੇ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਪਿੰਡਾਂ ਵਿੱਚੋਂ ਪੁੱਜੇ ਵੱਡੀ ਗਿਣਤੀ ’ਚ ਕਿਸਾਨਾਂ ਨੇ ਸਖ਼ਤ ਮਿਹਨਤ ਕੀਤੀ। ਇਸ ਅੱਗ ਦਾ ਪਤਾ ਲੱਗਣ ਤੋਂ ਬਾਅਦ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅੱਗ ਲੱਗਣ ਵਾਲੀਆਂ ਥਾਂਵਾਂ ’ਤੇ ਤੁਰੰਤ ਪੁੱਜੀ। ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਵਾਰ ਤੂੜੀ ਦੇ ਰੇਟ ਪਹਿਲਾਂ ਹੀ ਅਸਮਾਨੀ ਚੜ੍ਹੇ ਹੋਏ ਹਨ ਜਿਨ੍ਹਾਂ ਕਿਸਾਨਾਂ ਦਾ ਇਹ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਕਿਸਾਨਾਂ ਨੂੰ ਸਾਲ ਭਰ ਆਪਣੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਲਈ ਤੁਰੰਤ ਮੁਆਵਜਾ ਦਿੱਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


 


Anuradha

Content Editor

Related News