ਪ੍ਰਧਾਨ ਭੂੰਦੜ ਦੀ ਪਾਰਟੀ ਵਰਕਰਾਂ ਨੂੰ ਅਪੀਲ ; '20 ਫਰਵਰੀ ਤੱਕ ਪੂਰੀ ਕਰ ਲਈ ਜਾਵੇ ਭਰਤੀ ਮੁਹਿੰਮ'

Thursday, Feb 06, 2025 - 11:12 PM (IST)

ਪ੍ਰਧਾਨ ਭੂੰਦੜ ਦੀ ਪਾਰਟੀ ਵਰਕਰਾਂ ਨੂੰ ਅਪੀਲ ; '20 ਫਰਵਰੀ ਤੱਕ ਪੂਰੀ ਕਰ ਲਈ ਜਾਵੇ ਭਰਤੀ ਮੁਹਿੰਮ'

ਬੁਢਲਾਡਾ (ਮਿੱਤਲ, ਮਨਜੀਤ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ 7 ਫਰਵਰੀ ਨੂੰ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਭਰਤੀ ਲਈ ਕਾਪੀਆਂ ਦੀ ਵੱਡੀ ਮੰਗ ਹੈ ਤੇ ਹੁਣ ਤੱਕ ਪਹਿਲਾਂ ਹੀ 25 ਲੱਖ ਪਰਚੀਆਂ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੀ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਨ੍ਹਾਂ ਨੇ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਵਾਸਤੇ ਲੋਕਾਂ ਤੱਕ ਪਹੁੰਚ ਕਰਨ ਦੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹੁਣ ਤੱਕ 2,5000 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ ਤੇ ਹੋਰ ਕਾਪੀਆਂ ਦੀ ਨਿਰੰਤਰ ਮੰਗ ਆ ਰਹੀ ਹੈ ਜਿਸ ਕਾਰਨ ਹੁਣ ਅਸੀਂ 5 ਹਜ਼ਾਰ ਹੋਰ ਕਾਪੀਆਂ ਵੰਡਾਂਗੇ। 

ਉਨ੍ਹਾਂ ਕਿਹਾ ਕਿ ਜੇਕਰ ਮੰਗ ਇਸੇ ਤਰੀਕੇ ਨਿਰੰਤਰ ਜਾਰੀ ਰਹੀ ਤਾਂ ਅਸੀਂ 5 ਹਜ਼ਾਰ ਹੋਰ ਕਾਪੀਆਂ ਛਪਵਾਵਾਂਗੇ। ਉਨ੍ਹਾਂ ਕਿਹਾ ਕਿ ਇਸ ਸਦਕਾ 35 ਲੱਖ ਮੈਂਬਰਾਂ ਦੀ ਭਰਤੀ ਹੋ ਸਕੇਗੀ ਜਿਸ ਤੋਂ ਪਤਾ ਚਲਦਾ ਹੈ ਕਿ ਪੰਜਾਬੀ ਕਿਵੇਂ ਅਕਾਲੀ ਦਲ ਨਾਲ ਜੁੜਨਾ ਚਾਹੁੰਦੇ ਹਨ।

ਉਨ੍ਹਾਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਭਰਤੀ ਕਰਨ। ਭੂੰਦੜ ਨੇ ਉਨ੍ਹਾਂ ਸੈਂਕੜੇ ਵਰਕਰਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਭਰਤੀ ਕੀਤੀ ਹੈ।

ਇਹ ਵੀ ਪੜ੍ਹੋ- MP ਸਾਹਨੀ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਬਾਰੇ PM ਮੋਦੀ ਨੂੰ ਕੀਤੀ ਇਹ ਖ਼ਾਸ ਅਪੀਲ

ਉਨ੍ਹਾਂ ਕਿਹਾ ਕਿ ਹੁਣ ਪਾਰਟੀ ਦੇ ਵਰਕਰ ਅਕਾਲੀ ਦਲ ਦੇ ਦਫਤਰ ਤੱਕ ਪਹੁੰਚ ਕਰ ਰਹੇ ਹਨ ਤਾਂ ਜੋ ਭਰਤੀ ਕਾਪੀਆਂ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਨ੍ਹਾਂ ਆਗੂਆਂ ਤੇ ਵਰਕਰਾਂ ਦੀ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਝਲਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅਜਿਹੇ ਵਰਕਰਾਂ ਦਾ ਸਨਮਾਨ ਕਰਨ ਲਈ ਆਪਣੇ ਵੱਲੋਂ ਬਣਦੀ ਜ਼ਿੰਮੇਵਾਰੀ ਨਿਭਾਵੇਗੀ।

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀਆਂ ਦਿੱਲੀ ਤੇ ਹਰਿਆਣਾ ਇਕਾਈਆਂ ਨਾਲ ਵੀ ਗੱਲਬਾਤ ਕੀਤੀ ਹੈ ਤਾਂ ਜੋ ਮੈਂਬਰਾਂ ਦੀ ਭਰਤੀ ਮੁਹਿੰਮ ਤੇਜ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਸਪੰਨ ਹੋਣ ਮਗਰੋਂ ਭਰਤੀ ਮੁਹਿੰਮ ਵਿਚ ਤੇਜ਼ੀ ਆਵੇਗੀ। 

ਭੂੰਦੜ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਵੀ ਰਿਪੋਰਟਾਂ ਮਿਲੀਆਂ ਹਨ ਕਿ ਰਾਜਸਥਾਨ ਤੇ ਹਰਿਆਣਾ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਤੋਂ ਵੀ ਭਰਤੀ ਨੂੰ ਲੈ ਕੇ ਉਤਸ਼ਾਹੀ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਪਾਰਟੀ ਇਕਾਈਆਂ ਨੂੰ ਆਖਿਆ ਹੈ ਕਿ ਉਹ ਭਰਤੀ ਕਾਪੀਆਂ ਛੇਤੀ ਤੋਂ ਛੇਤੀ ਜਮ੍ਹਾਂ ਕਰਵਾਉਣ।

ਭੂੰਦੜ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਤੱਕ ਭਰਤੀ ਮੁਹਿੰਮ ਪੂਰੀ ਕਰਨ ਦੇ ਟੀਚੇ ਦੀ ਪ੍ਰਾਪਤੀ ਵਾਸਤੇ ਪੁਰਜ਼ੋਰ ਯਤਨ ਕਰਨ ਤਾਂ ਜੋ ਜਥੇਬੰਦਕ ਚੋਣਾਂ ਤੈਅ ਪ੍ਰੋਗਰਾਮ ਮੁਤਾਬਕ ਪੂਰੀਆਂ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ- 'ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਜਹਾਜ਼ ਨੂੰ ਅੰਮ੍ਰਿਤਸਰ ਲੈਂਡ ਕਰਵਾਉਣਾ ਕੇਂਦਰ ਦੀ ਸਾਜ਼ਿਸ਼' ; MP ਰੰਧਾਵਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News