ਠੇਕੇ ਦੇ ਕਰਿੰਦੇ ਤੋਂ ਲੁੱਟ-ਖੋਹ ਕਰਨ ਵਾਲਿਆਂ ਨੂੰ 5-5 ਸਾਲ ਦੀ ਕੈਦ

09/23/2019 10:59:18 PM

ਮੋਗਾ (ਸੰਦੀਪ)–ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਸ਼ਰਾਬ ਦੇ ਠੇਕੇ ਤੋਂ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਮਾਣਯੋਗ ਅਦਾਲਤ ਨੇ ਜੁਰਮਾਨਾ ਨਾ ਭਰਨ ਦੀ ਸੂਰਤ 'ਚ ਦੋਸ਼ੀਆਂ ਨੂੰ 3-3 ਮਹੀਨੇ ਦੀ ਵਾਧੂ ਕੈਦ ਕੱਟਣ ਦਾ ਵੀ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਣਾ ਬੱਧਨੀ ਕਲਾਂ ਪੁਲਸ ਨੂੰ ਮਿਤੀ 16 ਫਰਵਰੀ, 2019 ਨੂੰ ਦਿੱਤੀ ਸ਼ਿਕਾਇਤ 'ਚ ਠੇਕੇਦਾਰ ਦੇ ਕਰਿੰਦੇ ਸੁਨੀਲ ਕੁਮਾਰ ਨੇ ਦੱਸਿਆ ਸੀ ਕਿ ਗੁਰਕੀਰਤ ਸਿੰਘ ਅਤੇ ਸਰਬਜੀਤ ਸਿੰਘ ਵਾਸੀ ਤਲਵੰਡੀ ਰਾਏ ਜ਼ਿਲਾ ਲੁਧਿਆਣਾ ਵੱਲੋਂ ਉਸ ਕੋਲੋਂ 4 ਹਜ਼ਾਰ ਰੁਪਏ ਨਕਦੀ ਅਤੇ ਸ਼ਰਾਬ ਦੀ ਬੋਤਲ ਲੁੱਟੀ ਗਈ ਸੀ, ਜਿਸ 'ਤੇ ਪੁਲਸ ਵੱਲੋਂ ਉਕਤ ਦੋਨਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

Karan Kumar

This news is Content Editor Karan Kumar