ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 5 ਮੁਲਜ਼ਮ ਕੀਤੇ ਗ੍ਰਿਫਤਾਰ : SSP ਸੁਰੇਂਦਰ

10/16/2020 11:36:37 PM

ਮਾਨਸਾ,(ਸੰਦੀਪ ਮਿੱਤਲ)- ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਆਬਕਾਰੀ ਐਕਟ ਤਹਿਤ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 247 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਅਤੇ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਉਕਤ ਮੁਲਜ਼ਮਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ  ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈ. ਪੀ. ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਧਰਮਪੁਰਾ ਨੂੰ ਮੋਟਰਸਾਈਕਲ ਬਜਾਜ ਬਾਕਸਰ ਸਮੇਤ ਕਾਬੂ ਕੀਤਾ ਗਿਆ। ਜਿਸ ਪਾਸੋਂ ਮੋਟਰਸਾਈਕਲ ਦੇ ਪਿਛੇ ਬਣਾਈਆਂ ਖੁਰਜੀਆਂ ਅਤੇ ਉਪਰ ਰੱਖੇ ਗੱਟਾ ਪਲਾਸਟਿਕ 'ਚੋਂ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਈਆਂ। ਜਿਸ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਜਿਸ ਨੇ ਮੁੱਢਲੀ ਪੁੱਛ ਗਿੱਛ ਤੇ ਤਫਤੀਸ ਦੌਰਾਨ ਦੱਸਿਆ ਕਿ ਉਸ ਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ 'ਚੋਂ 900 ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਮੁੱਲ ਲਿਆ ਕੇ ਅੱਗੇ 1800 ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਜਿਸਦਾ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਲਾਭ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਰਨਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਹਰਭਜਨ ਸਿੰਘ ਪੁੱਤਰਗੁਰਚਰਨ ਸਿੰਘ ਵਾਸੀ ਮੱਲ ਸਿੰਘ ਵਾਲਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ  ਮੁਕੱਦਮਾ ਦਰਜ ਕਰਾਇਆ। ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ। ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਨੇ ਗੁਰਜੰਟ ਸਿੰਘ ਉਰਫ ਕਾਕਾ ਪੁੱਤਰ ਪੱਪੂ ਸਿੰਘ ਵਾਸੀ ਸਰਦੂਲਗੜ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 48 ਬੋਤਲਾਂ ਨਜਾਇਜ਼ ਸ਼ਰਾਬ ਦੀ ਬਰਾਮਦਗੀ ਹੋਣ 'ਤੇ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ। ਦੂਜੇ ਮੁਲਜ਼ਮ ਗੁਰਲਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਸਰਦੂਲਗੜ ਦੀ ਗ੍ਰਿਫਤਾਰੀ ਬਾਕੀ ਹੈ।
ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਰਾਮਾ ਰਾਮ ਪੁੱਤਰ ਟੇਕ ਰਾਮ ਵਾਸੀ ਕੁਲਰੀਆਂ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਦੀ ਬਰਾਮਦਗੀ ਹੋਣ 'ਤੇ ਉਸ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਭੀਖੀ ਦੀ ਪੁਲਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਕੀਪਾ ਪੁੱਤਰ ਬਲਵੀਰ ਸਿੰਘ ਵਾਸੀ ਬੋੜਾਵਾਲ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ, ਪਰ ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ।   ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


 


Deepak Kumar

Content Editor

Related News