ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ ਕਰਕੇ 5 ਮੁਲਜ਼ਮ ਕੀਤੇ ਗ੍ਰਿਫਤਾਰ: SSP

09/30/2020 1:23:06 AM

ਮਾਨਸਾ, (ਮਿੱਤਲ)- ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 5 ਗ੍ਰਾਮ ਸਮੈਕ, 200 ਲੀਟਰ ਲਾਹਣ ਅਤੇ 9 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਮੁਲਜ਼ਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
 ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ—1 ਮਾਨਸਾ ਦੀ ਪੁਲਸ ਪਾਰਟੀ ਨੇ ਸਨੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਲੱਲੂਆਣਾ ਰੋਡ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਸਮੈਕ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਹੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪਾਲ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਹਸਨਪੁਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਬੇਅੰਤ ਸਿੰਘ ਉਰਫ ਜੱਗੂ ਪੁੱਤਰ ਸਿੰਗਾਰਾਂ ਸਿੰਘ ਵਾਸੀ ਹਸਨਪੁਰ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਗਿਆ ਹੈ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
 


Bharat Thapa

Content Editor

Related News