ਜ਼ਿਲ੍ਹਾ ਫਿਰੋਜ਼ਪੁਰ ''ਚ 2 ਔਰਤਾਂ ਸਮੇਤ 5 ਦੋਸ਼ੀ ਹੈਰੋਇਨ ਨਾਲ ਗ੍ਰਿਫਤਾਰ

Friday, May 08, 2026 - 05:38 PM (IST)

ਜ਼ਿਲ੍ਹਾ ਫਿਰੋਜ਼ਪੁਰ ''ਚ 2 ਔਰਤਾਂ ਸਮੇਤ 5 ਦੋਸ਼ੀ ਹੈਰੋਇਨ ਨਾਲ ਗ੍ਰਿਫਤਾਰ

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਸ.ਐਸ.ਪੀ. ਸਰਦਾਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ੇ ਵਿਰੁੱਧ ਅਭਿਆਨ ਚਲਾਉਂਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 2 ਔਰਤਾਂ ਸਮੇਤ 5 ਲੋਕਾਂ ਨੂੰ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐਸ.ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਰੇਖਾ ਪਤਨੀ ਬਿੱਟੂ ਅਤੇ ਸੁਖਵਿੰਦਰ ਪਤਨੀ ਕਾਲਾ ਹੈਰੋਇਨ ਵੇਚਣ ਦਾ ਧੰਦਾ ਕਰਦੀਆਂ ਹਨ ਜੋ ਇਸ ਸਮੇਂ ਟੀ.ਬੀ. ਹਸਪਤਾਲ ਫਿਰੋਜ਼ਪੁਰ ਸ਼ਹਿਰ ਦੇ ਪਿੱਛੇ ਪਾਰਕ ਕੋਲ ਖੜ੍ਹੀਆਂ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੀਆਂ ਹਨ, ਤਾਂ ਪੁਲਸ ਪਾਰਟੀ ਵੱਲੋਂ ਤੁਰੰਤ ਛਾਪਾਮਾਰੀ ਕਰਦੇ ਹੋਏ ਨਾਮਜ਼ਦ ਦੋਹਾਂ ਔਰਤਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਤੋਂ ਤਲਾਸ਼ੀ ਲੈਣ ''ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ

ਦੂਜੇ ਪਾਸੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਪਿੰਡ ਕੁੰਡੇ ਵਿੱਚ ਇੱਕ ਦਰਗਾਹ ਕੋਲ 2 ਸ਼ੱਕੀ ਨੌਜਵਾਨ ਬੁਲੇਟ ਮੋਟਰਸਾਈਕਲ ਦੇ ਨਾਲ ਖੜ੍ਹੇ ਹੋਏ ਦਿਖਾਈ ਦਿੱਤੇ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਉੱਥੋਂ ਮੋਟਰਸਾਈਕਲ ਭਜਾਉਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਫੜੇ ਗਏ ਦੋਸ਼ੀਆਂ ਦੀ ਪਛਾਣ ਰਾਕੇਸ਼ ਪੁੱਤਰ ਮੰਦਾ ਅਤੇ ਅਜੇ ਪੁੱਤਰ ਬੂਟਾ ਸਿੰਘ ਦੇ ਰੂਪ ਵਿੱਚ ਹੋਈ ਹੈ। ਉੱਥੇ ਹੀ ਥਾਣਾ ਮੱਖੂ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਰਣਜੀਤ ਸਿੰਘ ਉਰਫ ਰਾਣਾ ਨਾਮ ਦੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ ਫੜੇ ਗਏ ਦੋਸ਼ੀਆਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਸਦਰ ਫਿਰੋਜ਼ਪੁਰ, ਅਤੇ ਥਾਣਾ ਮਖੂ ਵਿੱਚ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News