ਨਸ਼ੇ ਵਾਲੇ ਪਦਾਰਥਾਂ ਸਣੇ 5 ਕਾਬੂ

Wednesday, Aug 21, 2019 - 06:43 PM (IST)

ਨਸ਼ੇ ਵਾਲੇ ਪਦਾਰਥਾਂ ਸਣੇ 5 ਕਾਬੂ

ਮਾਨਸਾ (ਮਿੱਤਲ)-ਪੁਲਸ ਨੇ 5 ਵਿਅਕਤੀਆਂ ਨੂੰ ਨਸ਼ੇ ਵਾਲੇ ਪਦਾਰਥਾਂ ਸਣੇ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਰੇਸ਼ਮ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਘੁੰਮਣ ਕਲਾਂ ਅਤੇ ਗੁਰਮੇਲ ਸਿੰਘ ਉਰਫ ਗੇਲੀ ਪੁੱਤਰ ਨਛੱਤਰ ਸਿੰਘ ਵਾਸੀ ਘੁੰਮਣ ਕਲਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 600 ਨਸ਼ੇ ਵਾਲੀਆਂ ਗੋਲੀਆਂ, ਥਾਣਾ ਭੀਖੀ ਦੀ ਪੁਲਸ ਨੇ ਦਰਸ਼ਨ ਕੁਮਾਰ ਪੁੱਤਰ ਜੈਨ ਕੁਮਾਰ ਵਾਸੀ ਭੀਖੀ ਨੂੰ ਕਾਬੂ ਕਰ ਕੇ 6 ਗ੍ਰਾਮ ਹੈਰੋਇਨ, ਗੌਤਮ ਕੁਮਾਰ ਪੁੱਤਰ ਜਗਦੇਵ ਕੁਮਾਰ ਵਾਸੀ ਭੀਖੀ ਨੂੰ ਕਾਬੂ ਕਰ ਕੇ ਉਸ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਤੇ ਥਾਣਾ ਸਰਦੂਲਗੜ੍ਹ ਦੀ ਪੁਲਸ ਨੇ ਕਾਲਾ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਆਦਮਕੇ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Karan Kumar

Content Editor

Related News