ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਕਈ ਜ਼ਖਮੀ

07/05/2022 10:53:06 AM

ਅਬੋਹਰ(ਰਹੇਜਾ, ਸੁਨੀਲ) : ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਵਲੋਂ ਦਿਨ-ਦਿਹਾੜੇ ਅਣਸੁਖਾਵੀਂਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਲਾਕੇ ’ਚ ਲੜਾਈ-ਝਗੜੇ ਦੇ ਨਾਲ-ਨਾਲ ਖੂਨੀ ਖਹਿਬਾਜ਼ੀ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸਦੇ ਚਲਦਿਆਂ ਪਿੰਡ ਗਿੱਦੜਾਂਵਾਲੀ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ’ਚ ਬੀਤੀ ਰਾਤ ਹੋਏ ਹਮਲੇ ’ਚ 5 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ 4 ਵਿਅਕਤੀਆਂ ਦੀ ਹਾਲਤ ਨੂੰ ਨਾਜ਼ੁਕ ਵੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ- ਪੈਟਰੋਲ ਪੰਪ ਤੋਂ 6000 ਦਾ ਡੀਜ਼ਲ ਪੁਆ ਆਈ-20 ਕਾਰ ਸਵਾਰ ਫਰਾਰ

ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸੰਦੀਪ ਕੁਮਾਰ, ਵਰਿੰਦਰ ਕੁਮਾਰ, ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼, ਸੇਵਾ ਸਿੰਘ, ਸੰਦੀਪ ਕੁਮਾਰ ਉਰਫ ਭੁੱਲਰ ਵਾਸੀ ਪਿੰਡ ਗਿੱਦੜਾਂਵਾਲੀ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਆਂਦਾ ਗਿਆ। ਜਿੱਥੋਂ ਸੇਵਾ ਸਿੰਘ ਦਾ ਅਬੋਹਰ ਦੇ ਸਰਕਾਰੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ, ਜਦਕਿ ਬਾਕੀ ਲੋਕਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਨੇ ਚਾਰਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਗਿੱਦੜਾਂਵਾਲੀ ’ਚ 7 ਕਨਾਲ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ’ਚ ਝਗੜਾ ਚੱਲ ਰਿਹਾ ਹੈ। ਐਤਵਾਰ ਦੇਰ ਰਾਤ ਇਕ ਧੜੇ ਦੇ 15-20 ਵਿਅਕਤੀਆਂ ਨੇ ਦੂਜੇ ਧੜੇ ’ਤੇ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਨੂੰ ਲਹੂ-ਲੁਹਾਨ ਕਰ ਦਿੱਤਾ। ਜਿਨ੍ਹਾਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਡੀ. ਐੱਸ. ਪੀ. ਸੰਦੀਪ ਸਿੰਘ ਨੇ ਦੱਸਿਆ ਕਿ ਪੁਲਸ ਜ਼ਖਮੀਆਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਗਰੀਬ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਰ ਧੀਆਂ ਤੋਂ ਬਾਅਦ ਹੋਏ ਇਕਲੌਤੇ ਪੁੱਤ ਦੀ ਅਚਾਨਕ ਮੌਤ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜ਼ਮੀਨੀ ਝਗੜੇ ਨੂੰ ਲੈ ਕੇ ਸੀਡ ਫਾਰਮ ’ਚ ਦੋ ਧੜਿਆਂ ’ਚ ਝੜਪ ਹੋ ਗਈ ਸੀ। ਜਿਸ ’ਚ ਕੁਝ ਲੋਕਾਂ ਨੇ ਔਰਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ ਪਰ ਅਜੇ ਤੱਕ ਇਨ੍ਹਾਂ ਦੋਵਾਂ ਮਾਮਲਿਆਂ ’ਚ ਪੁਲਸ ਵਲੋਂ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਪੁਲਸ ਪ੍ਰਸ਼ਾਸਨ ਵਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News