5 ਕਿਲੋ ਚੂਰਾ ਪੋਸਤ ਸਣੇ 1 ਕਾਬੂ

10/14/2019 8:33:04 PM

ਮੋਗਾ, (ਆਜ਼ਾਦ)- ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਤਲਵੰਡੀ ਭੰਗੇਰੀਆਂ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਜਦ ਪੁਲਸ ਪਾਰਟੀ ਨੇ ਰੇਸ਼ਮ ਸਿੰਘ ਉਰਫ ਲੱਭੂ ਨਿਵਾਸੀ ਪਿੰਡ ਤਲਵੰਡੀ ਭੰਗੇਰੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।

Bharat Thapa

This news is Content Editor Bharat Thapa