ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 5 ਲੱਖ ਦੀ ਠੱਗੀ
Thursday, Dec 27, 2018 - 01:00 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ) - ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਵੱਲੋਂ ਪੰਜ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਨਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਬਰਨਾਲਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੇਰੀ ਬੇਟੀ ਜਸਪ੍ਰੀਤ ਕੌਰ ਨੂੰ ਸੁਸ਼ੀਲ ਕੁਮਾਰ ਵਾਸੀ ਚੰਡੀਗਡ਼੍ਹ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੰਜ ਲੱਖ ਦੀ ਠੱਗੀ ਮਾਰੀ ਹੈ। ਪੁਲਸ ਨੇ ਸੁਸ਼ੀਲ ਕੁਮਾਰ ਵਿਰੁੱਧ ਕੇਸ ਤਾਂ ਦਰਜ ਕਰ ਲਿਆ ਹੈ ਪਰ ਉਸ ਦੀ ਗ੍ਰਿਫਤਾਰੀ ਬਾਕੀ ਹੈ।
